ਪੰਜਾਬ ਸਰਕਾਰ ਦਾ ਸਫਾਈ ਕਾਮਿਆਂ ਨੂੰ ਵੱਡਾ ਤੋਹਫਾ/ ਠੇਕੇਦਾਰੀ ਸਿਸਟਮ ਖਤਮ, ਖਾਤਿਆਂ ’ਚ ਪਵੇਗੀ ਤਨਖਾਹ/ ਮੁੱਖ ਮੰਤਰੀ ਮਾਨ ਦਾ ਸੁਨੇਹਾ ਲੈ ਕੇ ਪਹੁੰਚੇ ਵਿਧਾਇਕ ਧਾਲੀਵਾਲ

0
2

 

ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਠੇਕੇਦਾਰੀ ਸਿਸਟਮ ਖਤਮ ਕਰਦਿਆਂ ਕਾਮਿਆਂ ਦੀਆਂ ਤਨਖਾਹਾਂ ਸਿੱਧੀਆਂ ਖਾਤਿਆਂ ਵਿਚ ਪਾਉਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦਾ ਖੁਲਾਸਾ ਅਜਨਾਲਾ ਵਿਖੇ ਸਫਾਈ ਕਰਮਚਾਰੀਆਂ ਦੇ ਧਰਮੇ ਵਿਚ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਦਾ ਸਨੇਹਾ ਲੈ ਕੇ ਸਫਾਈ ਕਰਮਚਾਰੀਆਂ ਕੋਲ ਪਹੁੰਚੇ ਹਨ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਹੈ।
ਉਹਨਾਂ ਕਿਹਾ ਕਿ ਹੁਣ ਸਫਾਈ ਕਰਮਚਾਰੀਆਂ ਨੂੰ ਠੇਕੇਦਾਰਾਂ ਰਾਹੀਂ ਨਹੀਂ, ਸਿੱਧੇ ਤੌਰ ‘ਤੇ ਸਰਕਾਰ ਵੱਲੋਂ ਤਨਖਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਧਾ ਕੇ 15 ਹਜ਼ਾਰ 100 ਰੁਪਏ ਕਰ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ। ਉਹਨਾਂ ਦੱਸਿਆ ਕਿ ਇਹ ਫੈਸਲਾ ਲੇਬਰ ਡੇ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅੱਜ ਉਹ ਖੁਦ ਸਫਾਈ ਕਰਮਚਾਰੀਆਂ ਨੂੰ ਮਿਲਣ ਪਹੁੰਚੇ ਹਨ ਤਾਂ ਜੋ ਉਨ੍ਹਾਂ ਨੂੰ ਦੱਸਿਆ ਜਾ ਸਕੇ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਹਨਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here