ਪੰਜਾਬ ਸੁਖਪਾਲ ਖਹਿਰਾ ਦੇ ਮਾਨ ਸਰਕਾਰ ਵੱਲ ਨਿਸ਼ਾਨਾ/ ਨਸ਼ਿਆਂ ਸਬੰਧੀ ਸਰਵੇ ਨੂੰ ਲੈ ਕੇ ਚੁੱਕੇ ਸਵਾਲ/ ਵੋਟਰਾਂ ਦਾ ਡਾਟਾ ਇਕੱਠਾ ਕਰਨ ਦੇ ਲਾਏ ਇਲਜ਼ਾਮ By admin - May 18, 2026 0 1 Facebook Twitter Pinterest WhatsApp ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਅੰਦਰ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਜਨਗਣਨਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕੇ ਸਰਕਾਰ ਵੱਲੋਂ ਨਸ਼ਿਆਂ ਸਬੰਧੀ ਜਨਗਣਨਾ ਕੀਤੀ ਜਾ ਰਹੀ ਹੈ, ਜਿਸ ਦਾ ਅਸਲ ਮਕਸਦ ਲੋਕਾਂ ਤੋਂ ਵੋਟਰਾਂ ਲਈ ਡਾਟਾ ਇਕੱਠਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੌਰਾਨ ਪੁੱਛੇ ਜਾਣ ਵਾਲੇ ਸਵਾਲ ਵੀ ਸਰਕਾਰ ਦੀਆਂ ਸਕੀਮਾਂ ਬਾਰੇ ਹੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਨਸ਼ੇ ਖਤਮ ਕਰਨ ਦੀ ਥਾਂ ਚੋਣਾਂ ਦੌਰਾਨ ਲਾਹਾ ਲੈਣ ਲਈ ਡਾਟਾ ਇਕੱਠਾ ਕਰਨ ਦਾ ਸ਼ੱਕ ਕਰਦਾ ਹੈ।