ਪੰਜਾਬ ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਨੂੰ ਹੁਲਾਰਾ/ ਕਾਰੋਬਾਰੀ ਦੇਵ ਗੋਤਰਾ ਆਪ ਆਦਮੀ ਪਾਰਟੀ ’ਚ ਸ਼ਾਮਲ/ ਵੱਡੀ ਗਿਣਤੀ ਨੌਜਵਾਨਾਂ ਨੇ ਵੀ ਕੀਤੀ ਸ਼ਮੂਲੀਅਤ By admin - May 19, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਧਾਰੀਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਨਾਮਵਰ ਕਾਰੋਬਾਰੀ ਦੇਵ ਗੋਤਰਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਰੂਪ ਸੇਖਵਾਂ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਲਈ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਨੌਜਵਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਆਪਣੇ ਸੰਬੋਧਨ ਵਿਚ ਐਡਵੋਕੇਟ ਜਗਰੂਪ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਲਕਾ ਧਾਰੀਵਾਲ ਦੇ ਕੀਤੇ ਵਿਕਾਸ ਸਦਕਾ ਲੋਕ ਪਾਰਟੀ ਨਾਲ ਜੁੜ ਰਹੇ ਹਨ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਰੱਪਸ਼ਨ ਦੀ ਜੜ੍ਹ ਤਾਂ ਕਾਂਗਰਸ ਪਾਰਟੀ ਹੈ ਜਿਸ ਨੇ ਲੰਬਾ ਸਮਾਂ ਹਿੰਦੁਸਤਾਨ ਤੇ ਵਿੱਚ ਰਾਜ ਕੀਤਾ ਤੇ ਕਰਪਸ਼ਨ ਨੂੰ ਬੜਾਵਾ ਦਿੱਤਾ। ਆਮ ਆਦਮੀ ਪਾਰਟੀ ਦਾ ਕਰਪਸ਼ਨ ਦੇ ਬਿਲਕੁਲ ਅਗੇਂਸਟ ਹੈ ਅਤੇ ਹਮੇਸ਼ਾ ਹੀ ਸਖਤ ਕਾਰਵਾਈ ਕਰਪਸ਼ਨ ਕਰਨ ਵਾਲਿਆਂ ਦੇ ਖਿਲਾਫ ਕੀਤੀ ਗਈ ਹੈ। ਉਹਨਾਂ ਨੇ ਧਾਰੀਵਾਲ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ ਤਾਂ ਦੋ ਸ਼ਹਿਰ ਦਾ ਹੋਰ ਵਧੀਆ ਢੰਗ ਦੇ ਨਾਲ ਵਿਕਾਸ ਕੀਤਾ ਜਾ ਸਕੇ।