ਪੰਜਾਬ ਬਠਿੰਡਾ ’ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ/ ਪਿੰਡ ਬੰਗੀ ਨਿਹਾਲ ਸਿੰਘ ਦੀ ਘਟਨਾ/ ਪਰਿਵਾਰ ਨੇ ਨਸ਼ਿਆਂ ਖਿਲਾਫ ਕਾਰਵਾਈ ਮੰਗੀ By admin - May 19, 2026 0 1 Facebook Twitter Pinterest WhatsApp ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਪੰਜਾਬ ਅੰਦਰ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ੍ਹ ਰਿਹਾ। ਤਾਜ਼ਾ ਮਾਮਲਾ ਬਠਿੰਡਾ ਅਧੀਨ ਆਉਂਦੇ ਥਾਣਾ ਰਾਮਾ ਮੰਡੀ ਦੇ ਪਿੰਡ ਬੰਗੀ ਨਿਹਾਲ ਸਿੰਘ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਪ੍ਰੀਤ ਸਿੰਘ ਨਾਮ ਦੇ 26 ਸਾਲਾ ਦੀ ਨਸ਼ੇ ਕਾਰਨ ਮੌਤ ਹੋ ਗਈ। ਖਬਰਾਂ ਮੁਤਾਬਕ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਲੋਕਾਂ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦਾ ਹਵਾਲਾ ਦਿੰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਨਸ਼ਿਆਂ ਖਿਲਾਫ ਮਿਸਾਲੀ ਕਾਰਵਾਈ ਮੰਗੀ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਰੋ ਰੋ ਕੇ ਦੱਸਿਆ ਕਿ ਸਾਨੂੰ ਭਾਵੇਂ ਘਰੇ ਘੱਟ ਪਤਾ ਸੀ ਪਰ ਅੱਜ ਜਦੋਂ ਪਤਾ ਲੱਗਾ ਕਿ ਉਸ ਨੇ ਚਿੱਟੇ ਦਾ ਟੀਕਾ ਲਾਇਆ ਹੈ ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਤੇ ਉਸ ਦੇ ਦੋ ਲੜਕੇ ਸਨ। ਪਰਿਵਾਰ ਦਾ ਇਲਜਾਮ ਸੀ ਕਿ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤਕ ਨਸ਼ੇ ਰੋਕਣ ਲਈ ਵਾਰ ਵਾਰ ਸੰਪਰਕ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਹੋਰ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਂਟ ਨਾ ਚੜ੍ਹ ਸਕੇ।