ਚੰਡੀਗੜ੍ਹ ’ਚ ਗੈਂਗਸਟਰਾਂ ਦਾ ਐਨਕਾਊਂਟਰ/ ਮੁਕਾਬਲੇ ਤੋਂ ਬਾਅਦ 3 ਗੈਂਗਸਟਰ ਕਾਬੂ/ ਵਾਰਦਾਤ ਅੰਜ਼ਾਮ ਦੇਣ ਆਏ ਸੀ ਗੈਂਗਸਟਰ

0
2

ਚੰਡੀਗੜ੍ਹ ਆਪਰੇਸ਼ਨ ਸੈੱਲ ਨੇ ਸੈਕਟਰ 43 ਬੱਸ ਸਟੈਂਡ ਦੇ ਸਾਹਮਣੇ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ ਕਰਨ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਮੁਕਾਬਲੇ ਤੋਂ ਬਾਅਦ 3 ਬਦਮਾਸ਼ਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗੇ ਗੈਂਗਸਟਰ ਬੰਬੀਹਾ ਗਰੁੱਪ ਨਾਲ ਸਬੰਧਤ ਦੱਸੇ ਜਾ ਰਹੇ ਨੇ ਜੋ ਸ਼ਹਿਰ ਵਿਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਖ ਵਿਚ ਸਨ, ਜਿਸ ਦੀ ਸੂਹ ਮਿਲਣ ਬਾਅਦ ਪੁਲਿਸ ਨੇ ਮੁਲਜਮਾਂ ਨੂੰ  ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜਮਾਂ ਨੇ ਪੁਲਿਸ ਦੇ ਗੋਲੀ ਚਲਾ ਦਿੱਤੀ। ਪੁਲਿਸ ਮੁਲਾਜਮਾਂ ਦਾ ਬੁਲਟ ਪਰੂਫ ਜੈਕਟ ਪਾਈ ਹੋਣ ਕਾਰਨ ਬਚਾਅ ਹੋ ਗਿਆ। ਬਾਅਦ ਵਿਚ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਤਿੰਨ ਜਣਿਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਮੁਕਾਬਲਾ ਰਾਤ ਕਰੀਬ 10:15 ਵਜੇ ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਹੋਇਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਤਾਇਨਾਤ ਕਰ ਦਿੱਤੀ ਗਈ। ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਮੁਲਜ਼ਮ ਇਲਾਕੇ ਵਿੱਚ ਆਉਣ ਵਾਲੇ ਹਨ। ਸੂਚਨਾ ਦੇ ਆਧਾਰ ‘ਤੇ ਓਪਰੇਸ਼ਨ ਸੈੱਲ ਦੀ ਟੀਮ ਨੇ ਪਹਿਲਾਂ ਹੀ ਮੌਕੇ ‘ਤੇ ਨਾਕਾਬੰਦੀ ਕਰਕੇ ਜਾਲ ਵਿਛਾ ਦਿੱਤਾ।
ਪੁਲਿਸ ਅਨੁਸਾਰ ਜਿਵੇਂ ਹੀ ਤਿੰਨ ਸ਼ੱਕੀ ਵਿਅਕਤੀ ਉਥੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਦੋ ਰਾਊਂਡ ਫਾਇਰ ਕੀਤੇ, ਜਦਕਿ ਮੁਲਜ਼ਮਾਂ ਵੱਲੋਂ ਤਿੰਨ ਰਾਊਂਡ ਚਲਾਏ ਗਏ। ਕੁਝ ਸਮੇਂ ਤੱਕ ਚੱਲੇ ਇਸ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਤੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here