ਜਲੰਧਰ ’ਚ ਮੁੜ ਵਾਪਰੀ ਬੇਅਦਬੀ ਦੀ ਘਟਨਾ/ ਪਲਾਟ ਅੰਦਰ ਸੁੱਟੇ ਮਿਲੇ ਗੁਟਕਾ ਸਾਹਿਬ ਦੇ ਅੰਗ/ ਸੰਗਤ ’ਚ ਰੋਸ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

 

ਪੰਜਾਬ ਅੰਦਰ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਨ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਮਾਮਲਾ ਜਲੰਧਰ ਦੇ ਬਸਤੀ ਬਾਬਾ ਖੇਲ ਇਲਾਕੇ ਤੋਂ ਸਾਹਮਣੇ ਆਇਆ, ਜਿੱਥੇ ਇਕ ਖਾਲੀ ਪਲਾਟ ਅੰਦਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਮਿਲੇ ਹਨ। ਘਟਨਾ ਤੋਂ ਬਾਅਦ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਸੰਗਤ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕਰਵਾਇਆ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਕਥਿਤ ਦੋਸ਼ੀਆਂ ਤਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖਬਰਾਂ ਮੁਤਾਬਕ ਬਸਤੀ ਬਾਵਾ ਖੇਲ ਖੇਤਰ ਦੇ ਰਾਜਾ ਗਾਰਡਨ ਵਿੱਚ ਦੇਰ ਰਾਤ ਕਿਸੇ ਨੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿਲਰੇ ਪਏ ਵੇਖਣ ਬਾਅਦ ਇਸ ਦੀ ਸੂਚਨਾ ਤੇ ਸਿੱਖ ਸੰਗਠਨਾਂ ਨੂੰ ਦਿੱਤੀ। ਇਸ ਤੋਂ ਬਾਦ ਸਿੱਖ ਸੰਗਠਨਾਂ ਦੇ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਸਖ਼ਤ ਵਿਰੋਧ ਪ੍ਰਗਟ ਕੀਤਾ। ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਅਤੇ ਏਸੀਪੀ ਵੈਸਟ ਆਤਿਸ਼ ਭਾਟੀਆ ਵੀ ਪਹੁੰਚੇ।
ਮੌਕੇ ਤੇ ਪਹੁੰਚੇ ਬਘੇਰ ਸਿੰਘ ਨੇ ਕਿਹਾ ਕਿ ਉਹ ਇੱਕ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਰਹੇ ਸਨ ਜਦੋਂ ਉਨ੍ਹਾਂ ਨੂੰ ਕਿਸੇ ਨੇ ਫ਼ੋਨ ਕਰਕੇ ਸੂਚਿਤ ਕੀਤਾ ਕਿ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਾਲੀ ਪਲਾਟ ਵਿੱਚ ਖਿੰਡੇ ਹੋਏ ਹਨ। ਜਾਣਕਾਰੀ ਮਿਲਣ ‘ਤੇ, ਉਹ ਮੌਕੇ ‘ਤੇ ਪਹੁੰਚੇ ਅਤੇ ਸਤਿਕਾਰ ਨਾਲ ਪਵਿੱਤਰ ਅੰਗਾਂ ਨੂੰ ਇੱਕ ਬੈਗ ਵਿੱਚ ਇਕੱਠਾ ਕੀਤਾ। ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਸਿੱਖ ਤਾਲਮੇਲ ਕਮੇਟੀ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚੇ ਅਤੇ ਆਪਣਾ ਗੁੱਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੇ ਪਵਿੱਤਰ ਅੰਗਾਂ ਨੂੰ ਖਾਲੀ ਪਲਾਟ ਵਿੱਚ ਸੁੱਟਣਾ ਬਹੁਤ ਨਿੰਦਣਯੋਗ ਹੈ। ਇਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਏਸੀਪੀ ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ ਕੰਟਰੋਲ ਰੂਮ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬਾਬਾ ਬੁੱਢਾ ਜੀ ਪੁਲ ਦੇ ਨੇੜੇ ਸਥਿਤ ਇੱਕ ਪਲਾਟ ਵਿੱਚ ਸੁੱਟੇ ਗਏ ਸਨ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ।

LEAVE A REPLY

Please enter your comment!
Please enter your name here