ਪੰਜਾਬ ਕੇਂਦਰ ਸਰਕਾਰ ’ਤੇ ਵਰ੍ਹੇ ਵਿਧਾਇਕ ਧਾਲੀਵਾਲ/ ਕੀਮਤਾਂ ’ਚ ਮੁੜ ਵਾਧੇ ਨੂੰ ਲੈ ਕੇ ਚੁੱਕੇ ਸਵਾਲ/ ਅਮਰੀਕਾ ਨਾਲ ਸਮਝੌਤਾ ਰੱਦ ਕਰਨ ਦੀ ਮੰਗ By admin - May 19, 2026 0 1 Facebook Twitter Pinterest WhatsApp ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਨੇ ਤੇਲ ਕੀਮਤਾਂ ਵਿਚ ਮੁੜ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਿੱਤ ਅਮਰੀਕਾ ਅੱਗੇ ਵੇਚ ਦਿੱਤੇ ਨੇ, ਜਿਸ ਦੇ ਚਲਦਿਆਂ ਤੇਲ ਕੀਮਤਾਂ ਵਿਚ ਵਾਧਾ ਸ਼ੁਰੂ ਹੋ ਗਿਆ ਹੈ ਜੋ ਆਉਂਦੇ ਦਿਨਾਂ ਦੌਰਾਨ ਹੋਰ ਵਧਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ, ਇਸ ਲਈ ਦੇਸ਼ ਦੇ ਲੋਕਾਂ ਨੂੰ ਸਰਕਾਰ ਦੇ ਧੱਕੇ ਖਿਲਾਫ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਹੀ ਕਿਹਾ ਸੀ ਕਿ ਅਮਰੀਕਾ ਟ੍ਰੇਡ ਡੀਲ ਕਰ ਕੇ ਭਾਰਤ ਵਿੱਚ ਤੇਲ ਦੀ ਮਹਿੰਗਾਈ ਵਧ ਰਹੀ ਹੈ ਅਤੇ ਅੱਜ ਡੀਜ਼ਲ-ਪੈਟਰੋਲ ਦੇ ਰੇਟ ਫਿਰ ਤੋਂ ਵਧ ਗਏ ਨੇ। ਜੇਕਰ ਅਸੀਂ ਅੱਜ ਵੀ ਆਪਣੀ ਲੋੜ ਦਾ ਸਾਰਾ ਤੇਲ ਰੂਸ ਤੋਂ ਲੈਣਾ ਸ਼ੁਰੂ ਕਰ ਦੇਈਏ, ਤਾਂ ਤੇਲ ਦੀਆਂ ਕੀਮਤਾਂ ਵਧਣ ਦੀ ਬਜਾਏ ਘਟ ਜਾਣਗੀਆਂ ਪਰ ਅਮਰੀਕਾ ਨਾਲ ਕੀਤੀ ਡੀਲ ਕਾਰਨ ਮੋਦੀ ਸਰਕਾਰ ਅਜਿਹਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮੋਦੀ ਨੇ ਆਪਣੇ ਦੋਸਤਾਂ ਨੂੰ ਬਚਾਉਣ ਲਈ ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਅੱਗੇ ਗਿਰਵੀ ਰੱਖ ਦਿੱਤਾ ਹੈ, ਜਿਸ ਦਾ ਖਮਿਆਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਲੋਕਾਂ ਨੇ ਇਕਜੁਟ ਹੋ ਕੇ ਸਰਕਾਰ ਦੇ ਧੱਕੇ ਖਿਲਾਫ ਆਵਾਜ਼ ਨਾ ਉਠਾਈ ਤਾਂ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਵੀ ਮਾੜੇ ਹੋਣਗੇ, ਇਸ ਲਈ ਲੋਕਾਂ ਨੂੰ ਇਕਜੁਟ ਹੋ ਕੇ ਆਵਾਜ ਬੁਲੰਦ ਕਰਨ ਦੀ ਲੋੜ ਹੈ।