ਸੰਗਰੂਰ ਕੈਮਿਸਟ ਐਸੋਸੀਏਸ਼ਨ ਵੱਲੋਂ ਬੰਦ ਦਾ ਸਮਰਥਨ/ ਭਲਕੇ ਬੰਦ ਰਹਿਣਗੇ ਜ਼ਿਲ੍ਹੇ ਦੇ ਮੈਡੀਕਲ ਸਟੋਰ/ ਦਵਾਈਆਂ ਦੀ ਆਨਲਾਈਨ ਵਿਕਰੀ ਦਾ ਕੀਤਾ ਵਿਰੋਧ

0
1

ਸੰਗਰੂਰ ਸ਼ਹਿਰ ਦੇ ਮੈਡੀਕਲ ਸਟੋਰ ਮਾਲਕਾਂ ਨੇ ਭਲਕੇ ਹੋਣ ਜਾ ਰਹੀ ਮੁਕੰਮਲ ਹੜਤਾਲ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਲ ਇੰਡੀਆ ਅਤੇ ਪੰਜਾਬ ਐਸੋਸੀਏਸ਼ਨ ਦੇ ਸੱਦੇ ‘ਤੇ 20 ਤਰੀਕ ਨੂੰ ਸੰਗਰੂਰ ਦੇ ਸਾਰੇ ਮੈਡੀਕਲ ਸਟੋਰ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਲ ਇੰਡੀਆ ਵੱਲੋਂ ਅਤੇ ਪੰਜਾਬ ਵੱਲੋਂ 20 ਨੂੰ ਪੂਰਨ ਬੰਦ ਦਾ ਸੱਦਾ ਆਇਆ ਹੈ, ਜਿਸ ਦੇ ਮੱਦੇਨਜਰ ਸਾਰੇ ਸੰਗਰੂਰ ਦੇ ਮੈਡੀਕਲ ਸਟੋਰ ਤੇ ਦੁਕਾਨਾਂ ਮੁਕੰਮਲ ਬੰਦ ਰੱਖੇ ਜਾਣਗੇ।
ਹੜਤਾਲ ਕਰਨ ਮਰੀਜ਼ਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਕਦਮ ਮਰੀਜ਼ਾਂ ਦੇ ਫਾਇਦੇ ਅਤੇ ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖ ਕੇ ਹੀ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਆਨਲਾਈਨ ਦਵਾਈਆਂ ਵੇਚਣ ਵਾਲਿਆਂ ਕੋਲ ਕੋਈ ਪੁਖਤਾ ਲਾਇਸੈਂਸ ਨਹੀਂ ਹੁੰਦੇ, ਜਿਸ ਕਾਰਨ ਬਾਜ਼ਾਰ ਵਿੱਚ ਵੱਡੀ ਮਾਤਰਾ ਵਿੱਚ ਨਕਲੀ ਦਵਾਈਆਂ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਰੀਜ਼ਾਂ ਦੇ ਫਾਇਦੇ ਵਾਸਤੇ ਹੀ ਬੰਦ ਕਰ ਰਹੇ ਹਾਂ। ਹੁਣ ਜਾਅਲੀ ਦਵਾਈਆਂ ਆ ਰਹੀਆਂ ਨੇ। ਸਾਡੇ ਕੋਲ ਲਾਇਸੈਂਸ ਹੁੰਦਾ ਹੈ, ਉਨ੍ਹਾਂ ਕੋਲ ਕੋਈ ਲਾਇਸੈਂਸ ਨਹੀਂ ਹੁੰਦਾ, ਉਹ ਆਨਲਾਈਨ ਵੇਚੀ ਜਾਂਦੇ ਨੇ, ਉਨ੍ਹਾਂ ਨੂੰ ਕੋਈ ਫੜਦਾ ਨਹੀਂ।
ਕੈਮਿਸਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਿੱਥੇ ਆਮ ਦੁਕਾਨਦਾਰ ਸਾਰੇ ਨਿਯਮਾਂ ਅਤੇ ਲਾਇਸੈਂਸ ਪ੍ਰਕਿਰਿਆ ਦੀ ਪਾਲਣਾ ਕਰਦੇ ਹਨ, ਉੱਥੇ ਹੀ ਆਨਲਾਈਨ ਪਲੇਟਫਾਰਮਾਂ ‘ਤੇ ਬਿਨਾਂ ਕਿਸੇ ਜਾਂਚ-ਪੜਤਾਲ ਦੇ ਦਵਾਈਆਂ ਵੇਚ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੈਮਿਸਟਾਂ ਦੇ ਇਸ ਦੇਸ਼-ਵਿਆਪੀ ਪ੍ਰਦਰਸ਼ਨ ਦਾ ਸਰਕਾਰ ‘ਤੇ ਕੀ ਅਸਰ ਪੈਂਦਾ ਹੈ।

LEAVE A REPLY

Please enter your comment!
Please enter your name here