ਪੰਜਾਬ ਅੰਮ੍ਰਿਤਸਰ ਦੇਪਿੰਡ ਕੋਹਾਲੀ ’ਚ ਔਰਤ ਨਾਲ ਕੁੱਟਮਾਰ/ ਗੁਰਦੁਆਰੇ ਬੁਲਾ ਕੇ ਹਮਲੇ ਦੇ ਇਲਜ਼ਾਮ / ਸੀਸੀਟੀਵੀ ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ By admin - May 19, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿੱਚ ਇਕ ਔਰਤ ਨਾਲ ਕੁੱਟਮਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਪੀੜਤਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੀੜਤਾ ਦਲਬੀਰ ਕੌਰ ਦੇ ਦੱਸਣ ਮੁਤਾਬਕ ਉਸ ਨੂੰ ਗੁਰਦੁਆਰਾ ਸਾਹਿਬ ਵਿਖੇ ਬੁਲਾਇਆ ਗਿਆ ਸੀ, ਜਿੱਥੇ ਉਸ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਸੇ ਦੌਰਾਨ ਘਟਨਾ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਇਕ ਸਖਸ਼ ਔਰਤ ਨਾਲ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ। ਪੀੜਤਾ ਨੇ ਇਨਸਾਫ ਨਾ ਮਿਲਣ ਦੇ ਖੁਦੁਕਸ਼ੀ ਕਰਨ ਦੀ ਧਮਕੀ ਦਿੱਤੀ ਹੈ। ਦੂਜੀ ਧਿਰ ਦੇ ਧਰਮਿੰਦਰ ਸਿੰਘ ਨੇ ਕੁੱਟਮਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਦੋਵੇਂ ਧਿਰਾਂ ਦੀਆਂ ਸ਼ਿਕਾਇਤਾਂ ਆਈਆਂ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰੀ ਹਸਪਤਾਲ ਲੋਪੋਕੇ ਵਿੱਚ ਇਲਾਜ ਅਧੀਨ ਦਲਬੀਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਕੋਹਾਲੀ ਨੇ ਦੱਸਿਆ ਕਿ ਪਿੰਡ ਦਾ ਧਰਮਿੰਦਰ ਸਿੰਘ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਕਿ ਪਹਿਲਾਂ ਵੀ ਉਸ ਨਾਲ ਮਾੜੀਆਂ ਹਰਕਤਾਂ ਕੀਤੀਆਂ ਗਈਆਂ, ਪਰ ਪਿੰਡ ਦੇ ਮੋਹਤਬਰ ਲੋਕਾਂ ਦੇ ਕਹਿਣ ’ਤੇ ਉਨ੍ਹਾਂ ਨੇ ਕੋਈ ਪੁਲਿਸ ਰਿਪੋਰਟ ਦਰਜ ਨਹੀਂ ਕਰਵਾਈ। ਪੀੜਤਾ ਦੇ ਅਨੁਸਾਰ ਅੱਜ ਧਰਮਿੰਦਰ ਸਿੰਘ ਦੇ ਪੁੱਤਰ ਹਨੂਰ ਨੇ ਉਸਦੇ ਘਰ ਆ ਕੇ ਗੁਰਦੁਆਰੇ ਵਿੱਚ ਬੁਲਾਇਆ। ਜਦੋਂ ਉਹ ਗੁਰਦੁਆਰੇ ਪਹੁੰਚੀ ਤਾਂ ਉੱਥੇ ਧਰਮਿੰਦਰ ਸਿੰਘ ਨੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਨੇ ਕਿਹਾ ਕਿ ਕੁੱਟਮਾਰ ਦੀ ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦਲਬੀਰ ਕੌਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਸਦਾ ਆਪਰੇਸ਼ਨ ਹੋਇਆ ਸੀ ਅਤੇ ਇਸ ਹਮਲੇ ਕਾਰਨ ਉਸਦੀ ਸਿਹਤ ਹੋਰ ਵੀ ਖਰਾਬ ਹੋ ਗਈ ਹੈ। ਉਸ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਸਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਖੁਦਕੁਸ਼ੀ ਵਰਗਾ ਕਦਮ ਚੁੱਕਣ ਲਈ ਮਜਬੂਰ ਹੋ ਸਕਦੀ ਹੈ। ਉੱਧਰ ਦੂਜੇ ਪਾਸੇ ਧਰਮਿੰਦਰ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਦਲਬੀਰ ਕੌਰ ਅਤੇ ਉਸਦੇ ਸਾਥੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ’ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਪੁਲਿਸ ਨੂੰ ਦਰਖ਼ਾਸਤ ਦੇ ਚੁੱਕੇ ਹਨ। ਮਾਮਲੇ ਸਬੰਧੀ ਥਾਣਾ ਲੋਪੋਕੇ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।