ਪੰਜਾਬ ਸਰਹਿੰਦ ਸ਼ਹਿਰ ਅੰਤਰ ਸਫਾਈ ਦੇ ਮੰਦੜੇ ਹਾਲ/ ਨਰਕ ਭੋਗਣ ਲਈ ਮਜਬੂਰ ਹੋਏ ਸ਼ਹਿਰ ਵਾਸੀ/ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਵਿਗੜੇ ਹਾਲਾਤ By admin - May 20, 2026 0 1 Facebook Twitter Pinterest WhatsApp ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਰਹਿੰਦ ਸ਼ਹਿਰ ਅੰਦਰ ਸਫਾਈ ਵਿਵਸਥਾ ਡਗਮਗਾ ਗਈ ਹੈ। ਇਸੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਵਿਸ਼ੇਸ਼ ਮੀਟਿੰਗ ਕਰ ਕੇ ਸਰਕਾਰ ਨੂੰ ਘੇਰਿਆ ਹੈ। ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਤੋਂ ਸ਼ਹਿਰ ਅੰਦਰ ਬਣੇ ਹਾਲਾਤਾਂ ਵੱਲ ਛੇਤੀ ਧਿਆਨ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਹਰ ਪਾਸੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਉਨ੍ਹਾਂ ਸਰਕਾਰ ਤੋਂ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਆਗੂਆਂ ਨੇ ਮੌਜੂਦਾ ਵਿਧਾਇਕ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਵਿਧਾਇਕ ਖੁਦ ਸਫਾਈ ਸੇਵਕਾਂ ਦੇ ਧਰਨੇ ਵਿੱਚ ਬੈਠ ਜਾਂਦੇ ਹਨ ਤਾਂ ਫਿਰ ਸਫਾਈ ਕਰਮਚਾਰੀਆਂ ਦੇ ਸਵਾਲਾਂ ਦੇ ਜਵਾਬ ਕੌਣ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।