ਪੰਜਾਬ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ/ ਮਨਪ੍ਰੀਤ ਇਯਾਲੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ/ ਰਵਾਇਤੀ ਪਾਰਟੀਆਂ ’ਚ ਨਾ ਜਾਣ ਦਾ ਕੀਤਾ ਦਾਅਵਾ By admin - May 20, 2026 0 2 Facebook Twitter Pinterest WhatsApp ਅਕਾਲੀ ਦਲ ਪੁਰਨ ਸੁਰਜੀਤ ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਸੁਰਜੀਤ ਸਿੰਘ ਰੱਖੜਾ ਤੋਂ ਬਾਅਦ ਪਾਰਟੀ ਦੇ ਇਕ ਹੋਰ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਤੋਂ ਕਿਨਾਰਾ ਕਰਨ ਦੇ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ਵਿਚ ਅਕਾਲੀ ਦਲ ਬਾਦਲ, ਭਾਜਪਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਗੀਆਂ ਪਾਰਟੀਆਂ ਦਾ ਕਦੇ ਵੀ ਹਿੱਸਾ ਨਾ ਬਣਨ ਦਾ ਦਾਅਵਾ ਕਰਦਿਆਂ ਪੰਥ, ਪੰਜਾਬ, ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾਂ ਲਈ ਪੰਥਕ ਧਿਰਾਂ ਨਾਲ ਰਲ ਕੇ ਕੰਮ ਕਰਨ ਦੀ ਗੱਲ ਕਹੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰ ਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।