ਪੰਜਾਬ ਅੰਮ੍ਰਿਤਸਰ ‘ਚ ਹੀਟ ਵੇਵ ਦਾ ਕਹਿਰ/ 44 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ/ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ By admin - May 20, 2026 0 1 Facebook Twitter Pinterest WhatsApp ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਨੇ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਹੀਟ ਵੇਵ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਹਿਰ ਦਾ ਤਾਪਮਾਨ ਅੱਜ ਕਰੀਬ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੂ ਦੇ ਖਤਰੇ ਨੂੰ ਦੇਖਦੇ ਹੋਏ ਲੋਕ ਸਿਰਫ਼ ਜ਼ਰੂਰੀ ਕੰਮਾਂ ਲਈ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਸ਼ਹਿਰ ਵਿੱਚ ਥਾਂ-ਥਾਂ ਨਿੰਬੂ ਪਾਣੀ, ਸ਼ਿਕੰਜਵੀ ਅਤੇ ਤਰਬੂਜ਼ ਦੀਆਂ ਦੁਕਾਨਾਂ ‘ਤੇ ਭੀੜ ਵੇਖਣ ਨੂੰ ਮਿਲ ਰਹੀ ਹੈ। ਲੋਕ ਗਰਮੀ ਤੋਂ ਰਾਹਤ ਪਾਉਣ ਲਈ ਠੰਢੇ ਪਦਾਰਥਾਂ ਦਾ ਸਹਾਰਾ ਲੈ ਰਹੇ ਹਨ। ਸਥਾਨਕ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਗਰਮੀ ਕਾਰਨ ਦਿਨ ਦੇ ਸਮੇਂ ਘਰ ਤੋਂ ਬਾਹਰ ਨਿਕਲਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪਾਣੀ ਦੇ ਘਰ ਤੋਂ ਬਾਹਰ ਜਾਣਾ ਸੰਭਵ ਨਹੀਂ। ਡਾ. ਹਰਜਾਪ ਸਿੰਘ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਤਾਂ ਜੋ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ। ਉੱਥੇ ਹੀ ਮਨਦੀਪ ਸਿੰਘ ਅਤੇ ਰਾਹੁਲ ਨੇ ਕਿਹਾ ਕਿ ਦੁਪਹਿਰ ਦੇ ਸਮੇਂ ਸੜਕਾਂ ‘ਤੇ ਚੱਲਣਾ ਵੀ ਮੁਸ਼ਕਲ ਹੋ ਗਿਆ ਹੈ ਅਤੇ ਲੋਕ ਗਰਮੀ ਤੋਂ ਬਚਣ ਲਈ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਉਧਰ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਗਰਮੀ ਹੋਰ ਵੱਧਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਦੁਪਹਿਰ ਦੇ ਸਮੇਂ ਸੜਕਾਂ ‘ਤੇ ਘੱਟ ਆਵਾਜਾਈ ਵੇਖਣ ਨੂੰ ਮਿਲੀ। ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਤੋਂ ਬਚਣ ਲਈ ਲੋਕ ਪੂਰੀ ਬਾਂਹਾਂ ਵਾਲੇ ਕੱਪੜੇ ਪਾ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਅਤੇ ਆਪਣੇ ਨਾਲ ਪਾਣੀ ਦੀਆਂ ਬੋਤਲਾਂ ਵੀ ਰੱਖ ਰਹੇ ਹਨ। ਕਈ ਲੋਕ ਸਮੇਂ-ਸਮੇਂ ‘ਤੇ ਪਾਣੀ ਪੀ ਕੇ ਆਪਣੇ ਆਪ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।