ਪੰਜਾਬ ਬਰਨਾਲਾ ’ਚ ਬੰਦ ਨੂੰ ਮਿਲਿਆ ਰਲਵਾ-ਮਿਲਵਾ ਹੁੰਗਾਰਾ/ ਨਿਗਮ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਦਿੱਤਾ ਸੀ ਸੱਦਾ/ ਪ੍ਰਸ਼ਾਸਨ ਉਤੇ ਕਾਗਜ ਰੱਦ ਕਰਨ ਦੇ ਲਾਏ ਸੀ ਇਲਜ਼ਾਮ By admin - May 20, 2026 0 1 Facebook Twitter Pinterest WhatsApp ਵਿਰੋਧੀ ਧਿਰਾਂ ਵੱਲੋਂ ਬਰਨਾਲਾ ਸ਼ਹਿਰ ਬੰਦ ਕਰਨ ਦੇ ਦਿੱਤੇ ਸੱਦੇ ਨੂੰ ਰਲਵਾ ਮਿਲਵਾਂ ਹੁੰਗਾਰਾ ਮਿਲਿਆ ਹੈ। ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ ਕਰਵਾਉਣ ਦੇ ਰੋਸ ਵਜੋਂ ਵਿਰੋਧੀ ਧਿਰਾਂ ਨੇ ਬੰਦ ਦਾ ਸੱਦਾ ਦਿੱਤਾ ਸੀ। ਇਸ ਤਹਿਤ ਅੱਜ ਬਰਨਾਲਾ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਇਸੇ ਦੌਰਾਨ ਵਿਰੋਧੀ ਧਿਰਾਂ ਵੱਲੋਂ ਸੱਤਾ ਧਿਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੀ ਸਦਰ ਬਾਜ਼ਾਰ, ਹੰਡਿਆਇਆ ਬਾਜ਼ਾਰ ਅਤੇ ਫਰਵਾਹੀ ਬਾਜ਼ਾਰ ਵਿੱਚ ਵੱਡੇ ਪੱਧਰ ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਵਿਰੋਧੀ ਧਿਰਾਂ ਦੇ ਆਗੂਆਂ ਨੇ ਰੇਲਵੇ ਸਟੇਸ਼ਨ ਚੌਂਕ ਵਿੱਚ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਉਪਰੰਤ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢ ਕੇ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੁਲਵੰਤ ਸਿੰਘ ਕਾਂਤਾ, ਭਾਜਪਾ ਆਗੂ ਯਾਦਵਿੰਦਰ ਸਿੰਘ ਸ਼ੈਂਟੀ, ਉਮੀਦਵਾਰ ਜੋਗਿੰਦਰ ਪਾਲ ਟਿੰਕੂ ਨੇ ਕਿਹਾ ਕਿ ਬਰਨਾਲਾ ਵਿੱਚ ਹੋ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਸੱਤਾ ਧਰਾਵਾਂ ਦੀ ਪਾਰਟੀ ਵੱਲੋਂ ਸ਼ਰੇਆਮ ਲੋਕਤੰਤਰ ਦਾ ਕਤਲ ਕਰਕੇ ਵਿਰੋਧੀ ਧਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸ਼ਹਿਰ ਦੇ ਬਿਲਕੁਲ ਵਿੱਚੋਂ ਵਿੱਚ ਬਾਜ਼ਾਰ ਦੇ ਵਾਰਡ ਨੰਬਰ 31 ਵਿੱਚੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਅਤੇ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਗਲਤ ਇਤਰਾਜ਼ ਲਗਾ ਕੇ ਰੱਦ ਕੀਤੇ ਗਏ ਹਨ। ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਸਾਰੇ ਬਰਨਾਲਾ ਦੇ ਲੋਕ ਇੱਕਜੁੱਟ ਹਨ, ਜਿਸ ਤਹਿਤ ਅੱਜ ਬਰਨਾਲਾ ਦੇ ਬਾਜ਼ਾਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਨੂੰ ਬਰਨਾਲਾ ਦੇ ਲੋਕਾਂ ਨੇ ਵੱਡੇ ਪੱਧਰ ਤੇ ਸਮਰਥਨ ਦਿੱਤਾ ਹੈ ਅਤੇ ਆਪਣੇ ਕਾਰੋਬਾਰ ਬੰਦ ਕਰਕੇ ਸੜਕਾਂ ‘ਤੇ ਉਤਰੇ ਹਨ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਸੱਤਾ ਧਿਰ ਨੇ ਧੱਕੇਸ਼ਾਹੀ ਕੀਤੀ ਹੈ। ਉਹਨਾਂ ਨੂੰ ਖਦਸ਼ਾ ਹੈ ਕਿ ਇਸ ਪੂਰੀ ਚੋਣ ਦੌਰਾਨ ਅਤੇ ਖਾਸ ਤੌਰ ‘ਤੇ ਵੋਟਾਂ ਵਾਲੇ ਦਿਨ ਧੱਕੇਸ਼ਾਹੀ ਹੋਵੇਗੀ। ਜਿਸ ਕਰਕੇ ਉਹਨਾਂ ਪਾਰਟੀਆਂ, ਜਥੇਬੰਦੀਆਂ ਦੇ ਬਰਨਾਲਾ ਦੇ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਸੀ।ਉੱਥੇ ਹੀ ਬਾਜ਼ਾਰ ਬੰਦ ਅਤੇ ਵੱਖ-ਵੱਖ ਪਾਰਟੀਆਂ ਦੇ ਵਿਰੋਧ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲੀਸ ਵੱਲ ਵੀ ਤੈਨਾਤ ਰਿਹਾ।