ਪੰਜਾਬ ਮਾਛੀਵਾੜਾ ਸਾਹਿਬ ਨੇੜੇ ਸੜਕ ਹਾਦਸੇ ’ਚ ਔਰਤ ਦੀ ਮੌਤ/ ਪਿੰਡ ਸ਼ੇਰੀਆਂ ਨੇੜੇ ਤੇਲ ਟੈਂਕਰ ਦੀ ਕਾਰ ਨਾਲ ਟੱਕਰ/ ਹਾਦਸੇ ਚ ਮਹਿਲਾ ਦੀ ਮੌਤ, ਕਾਰ ਚਾਲਕ ਜ਼ਖਮੀ By admin - May 20, 2026 0 1 Facebook Twitter Pinterest WhatsApp ਮਾਛੀਵਾੜਾ ਸਾਹਿਬ ਨੇੜਲੇ ਪਿੰਡ ਸ਼ੇਰੀਆਂ ਵਿਖੇ ਕਾਰ ਤੇ ਤੇਲ ਟੈਂਕਰ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ 57 ਸਾਲਾ ਔਰਤ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਜਸਵੀਰ ਕੌਰ, ਵਾਸੀ ਮਾਛੀਵਾੜਾ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਵੀਰ ਕੌਰ ਰੋਪੜ ਵਿਖੇ ਆਪਣੇ ਲੜਕੇ ਕੋਲ ਗਈ ਸੀ, ਜਿੱਥੋਂ ਅਜੈ ਨਾਮ ਦਾ ਨੌਜਵਾਨ ਉਸ ਨੂੰ ਵਾਪਸ ਛੱਡਣ ਆ ਰਿਹਾ ਸੀ ਕਿ ਸ਼ੇਰੀਆਂ ਲਾਗੇ ਉਨ੍ਹਾਂ ਦੀ ਕਾਰ ਦੀ ਤੇਲ ਟੈਂਕਰ ਨਾਲ ਟੱਕਰ ਹੋ ਗਈ। ਪੁਲਿਸ ਨੇ ਜ਼ਖਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਜਸਵੀਰ ਕੌਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਸਵੀਰ ਕੌਰ ਆਪਣੇ ਲੜਕੇ ਨੂੰ ਮਿਲਣ ਲਈ ਰੋਪੜ ਗਈ ਸੀ ਅਤੇ ਕਾਰ ਚਾਲਕ ਅਜੈ ਉਸ ਨੂੰ ਮਾਛੀਵਾੜਾ ਵਿਖੇ ਘਰ ਛੱਡਣ ਲਈ ਆ ਰਿਹਾ ਸੀ ਤਾਂ ਰਸਤੇ ਵਿਚ ਪਿੰਡ ਸ਼ੇਰੀਆਂ ਨੇੜ੍ਹੇ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿਚ ਜਸਵੀਰ ਕੌਰ ਤੇ ਅਜੈ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ ਅਤੇ ਪੁਲਿਸ ਦੀ 112 ਹੈਲਪਲਾਈਨ ਗੱਡੀ ਦੇ ਚਾਲਕ ਸਹਾਇਕ ਥਾਣੇਦਾਰ ਵਿਜੈ ਕੁਮਾਰ ਨੇ ਦੋਵਾਂ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਵਿਖੇ ਪਹੁੰਚਾਇਆ। ਡਾਕਟਰਾਂ ਵਲੋਂ ਜਾਂਚ ਦੌਰਾਨ ਦੇਖਿਆ ਕਿ ਜਸਵੀਰ ਕੌਰ ਦੀ ਮੌਤ ਹੋ ਚੁੱਕੀ ਹੈ ਅਤੇ ਅਜੈ ਗੰਭੀਰ ਰੂਪ ਵਿਚ ਜਖ਼ਮੀ ਹੈ। ਅਜੈ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਸ਼ੋਤਮ ਲਾਲ ਨੇ ਦੱਸਿਆ ਕਿ ਮ੍ਰਿਤਕ ਜਸਵੀਰ ਕੌਰ ਦੀ ਲਾਸ਼ ਪੋਸਟ ਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤੀ ਹੈ ਅਤੇ ਹਾਦਸੇ ਵਾਲੇ ਟੈਂਕਰ ਨੂੰ ਕਬਜੇ ’ਚ ਲੈੈ ਲਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟੈਂਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵਲੋਂ ਮ੍ਰਿਤਕ ਜਸਵੀਰ ਕੌਰ ਦੇ ਪਤੀ ਗੁਰਦੀਪ ਸਿੰਘ ਨੂੰ ਘਟਨਾ ਸਬੰਧੀ ਸੂਚਿਤ ਕੀਤਾ ਗਿਆ ਜੋ ਕਿ ਸਮਰਾਲਾ ਹਸਪਤਾਲ ਵਿਖੇ ਪਹੁੰਚ ਗਏ ਸਨ। ਸਬ-ਇੰਸਪੈਕਟਰ ਪਰਸ਼ੋਤਮ ਲਾਲ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।