ਮਾਨਸਾ ਪਹੁੰਚੇ ਸੀਐਮ ਮਾਨ ਦੇ ਮਾਤਾ ਹਰਪਾਲ ਕੌਰ/ ਨਗਰ ਨਿਗਮ ਚੋਣਾਂ ਲਈ ਕੀਤਾ ਚੋਣ ਪ੍ਰਚਾਰ/ ਵਾਰਡ ਨੰਬਰ-13 ਚ ਨੁੱਕੜ ਮੀਟਿੰਗਾਂ ਨੂੰ ਕੀਤਾ ਸੰਬੋਧਨ

0
1

 

ਪੰਜਾਬ ਭਰ ਅੰਦਰ ਨਗਰ ਕੌਂਸਲ ਚੋਣਾਂ ਲਈ ਸਿਆਸੀ ਧਿਰਾਂ ਦਾ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ। ਇਸੇ ਤਹਿਤ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਮਾਨਸਾ ਸ਼ਹਿਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਵਾਰਡ ਨੰਬਰ-13 ਵਿਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਾਰਡ ਵਿਖੇ ਕਈ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਵਾਰਡ ਵਾਸੀਆਂ ਨੂੰ ਇਲਾਕੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਤੋਂ ਇਲਾਵਾ ਸਥਾਨਕ ਆਪ ਲੀਡਰਸ਼ਿਪ ਵੀ ਮੌਜੂਦ ਰਹੀ। ਵਾਰਡ ਵਾਸੀਆਂ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਦਾ ਵਾਰਡ ਵਿਚ ਆਉਣ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here