ਤਰਨ ਤਾਰਨ ਦੇ ਪਿੰਡ ਜੋਹਲ ਢਾਏ ਵਾਲਾ ’ਚ ਪ੍ਰਦਰਸ਼ਨ/ ਪਿੰਡ ’ਚੋਂ ਨਸ਼ੇ ਖਤਮ ਕਰਨ ਦੀ ਕੀਤੀ ਮੰਗ/ ਪੁਲਿਸ ’ਤੇ ਲਾਏ ਕਾਰਵਾਈ ਨਾ ਕਰਨ ਦੇ ਇਲਜ਼ਾਮ

0
1

ਤਾਰਨ ਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਦੇ ਵਾਸੀਆਂ ਵੱਲੋਂ ਨਸ਼ਿਆਂ ਦੇ ਖਾਤਮੇ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਪਿੰਡ ਵਿਚ ਨਸ਼ਿਆਂ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ, ਜਿਸ ਬਾਰੇ ਪ੍ਰਸ਼ਾਸਨ ਕੋਲ ਲਿਖਤੀ ਸ਼ਿਕਾਇਤ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਪਾਸੇ ਛੇਤੀ ਧਿਆਨ ਨਾ ਦਿੱਤਾ ਤਾਂ ਉਹ ਸੜਕਾਂ ਉਤੇ ਉਤਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

LEAVE A REPLY

Please enter your comment!
Please enter your name here