ਪੰਜਾਬ ਵਿਧਾਇਕ ਕੁਲਦੀਪ ਧਾਲੀਵਾਲ ਦਾ ਕੇਂਦਰ ਵੱਲ ਨਿਸ਼ਾਨਾ/ ਤੇਲ ਕੀਮਤਾਂ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਕੀਮਤਾਂ ਹੋਰ ਵਧਣ ਦੀ ਕੀਤੀ ਪੇਸ਼ੀਨਗੋਈ By admin - May 23, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਧਦੀਆਂ ਤੇਲ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਅਜਨਾਲਾ ਵਿਖੇ ਇਕ ਪਟਰੌਲ ਪੰਪ ਤੋਂ ਲਾਈਵ ਹੁੰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਸਾਰਾ ਕੁੱਝ ਭਾਰਤ ਦੇ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਕਾਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ 13 ਸਾਲਾ ਤਕ ਅਮਰੀਕਾ ਰਹੇ ਹਨ ਅਤੇ ਉਹ ਉੱਥੇ ਰਹਿੰਦੇ ਬਹੁਤ ਸਾਰੇ ਲੋਕਾਂ ਦੇ ਸੰਪਰਕ ਵਿਚ ਹਨ, ਜੋ ਭਾਰਤ ਵਿਚ ਤੇਲ ਕੀਮਤਾਂ ਹੋਰ ਵਧਣ ਦੀ ਭਵਿੱਖਬਾਣੀ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਕੀਮਤਾਂ ਅਜੇ ਹੋਰ ਵਧਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਦੀਆਂ ਕੰਪਨੀਆਂ ਨੂੰ ਵੱਡਾ ਮੁਨਾਫਾ ਦਿੱਤਾ ਸੀ ਅਤੇ ਹੁਣ ਲੋਕਾਂ ਤੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਖਿਲਾਫ ਇਕਜੁਟ ਹੋ ਕੇ ਆਵਾਜ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਨਾਲ ਸਬੰਧਤ ਭਾਜਪਾ ਆਗੂਆਂ ਨੂੰ ਵੀ ਕੇਂਦਰ ਸਰਕਾਰ ਦੇ ਧੱਕੇ ਖਿਲਾਫ ਮੂੰਹ ਖੋਲ੍ਹਣ ਦੀ ਚੁਨੌਤੀ ਦਿੱਤੀ।