ਪੰਜਾਬ ਜਲੰਧਰ ’ਚ ਬਿਜਲੀ ਕਿੱਲਤ ਨੂੰ ਲੈ ਕੇ ਲੋਕਾਂ ਦਾ ਧਰਨਾ/ 30 ਘੰਟਿਆਂ ਤੋਂ ਬਿਜਲੀ ਪਾਣੀ ਬੰਦ ਹੋਣ ਦੇ ਇਲਜ਼ਾਮ/ ਪ੍ਰਸ਼ਾਸਨ ਤੋਂ ਮਸਲਾ ਛੇਤੀ ਹੱਲ ਕਰਨ ਦੀ ਮੰਗ By admin - May 23, 2026 0 1 Facebook Twitter Pinterest WhatsApp ਜਲੰਧਰ ਦੇ ਬਸਤੀ ਗੁਜਾ ਵਾਸੀਆਂ ਵੱਲੋਂ ਬਿਜਲੀ ਕਿੱਲਤ ਨੂੰ ਲੈ ਕੇ ਬਿਜਲੀ ਮਹਿਕਮੇ ਖਿਲਾਫ ਪ੍ਰਦਰਸ਼ਨ ਕੀਤਾ। ਇੱਥੇ ਬਿਜਲੀ ਮਹਿਕਮੇ ਦੇ ਦਫਤਰ ਅੱਗੇ ਧਰਨਾ ਲਾ ਕੇ ਬੈਠੇ ਲੋਕਾਂ ਦਾ ਇਲਜਾਮ ਸੀ ਕਿ ਉਨ੍ਹਾਂ ਦੇ ਇਲਾਕੇ ਅੰਦਰ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੰਮੇ ਕੱਟ ਲੱਗ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਅਤੀ ਦੀ ਗਰਮੀ ਵਿਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਲਗਾਤਾਰ ਬਿਜਲੀ ਕੱਟਾਂ ਕਾਰਨ ਘਰਾਂ ਨੂੰ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ, ਜਿਸ ਨਾਲ ਗਰਮੀਆਂ ਦੇ ਮੌਸਮ ਵਿੱਚ ਸਮੱਸਿਆਵਾਂ ਹੋਰ ਵਧ ਗਈਆਂ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਪਾਸੇ ਛੇਤੀ ਧਿਆਨ ਦੇਣ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀ ਕਾਲੀ ਥਾਪਰ ਨੇ ਦੱਸਿਆ ਕਿ ਇਹ ਇਲਾਕਾ ਕੱਲ੍ਹ ਰਾਤ ਤੋਂ ਇਲਾਕੇ ਅੰਦਰ ਬਿਜਲੀ ਗੁੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਥਿਤੀ ਬਾਰੇ ਸੂਚਿਤ ਕੀਤਾ ਗਿਆ ਸੀ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਇਸ ਕੱਟਾਂ ਕਾਰਨ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਦੇਣਾ ਪਿਆ ਹੈ। ਵਾਰਡ ਨੰਬਰ 55 ਦੇ ਕੌਂਸਲਰ ਤਲਵਿੰਦਰ ਸੋਈ ਨੇ ਦੱਸਿਆ ਕਿ ਇਹ ਇਲਾਕਾ ਪਿਛਲੇ 30 ਘੰਟਿਆਂ ਤੋਂ ਬਿਜਲੀ ਅਤੇ ਪਾਣੀ ਤੋਂ ਬਿਨਾਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਦੇ ਜ਼ਿਆਦਾਤਰ ਘਰਾਂ ਵਿੱਚ ਇਨਵਰਟਰ ਅਤੇ ਜਨਰੇਟਰਾਂ ਦੀ ਘਾਟ ਹੈ, ਜਿਸ ਕਾਰਨ ਵਸਨੀਕਾਂ ਨੂੰ ਰਾਤ ਭਰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਛੜੇ ਇਲਾਕਿਆਂ ਵਿੱਚ ਬਿਜਲੀ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ, ਬਿਜਲੀ ਵਿਭਾਗ ਦੇ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਦਾ ਟ੍ਰਾਂਸਫਾਰਮਰ ਕੱਲ੍ਹ ਸ਼ਾਮ ਨੂੰ ਫੇਲ੍ਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬਦਲਣ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਵਿਭਾਗ ਦੀ ਟੀਮ ਮੌਕੇ ‘ਤੇ ਬਿਜਲੀ ਬਹਾਲ ਕਰਨ ਲਈ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ।