ਮਲੋਟ ਨਗਰ ਕੌਸਲ ਦੀਆਂ ਚੋਣਾਂ ਦਾ ਪ੍ਰਚਾਰ ਭਖਿਆ/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਬੋਧਨ/ ਕੇਂਦਰ ਸਰਕਾਰ ਵੱਲ ਸਾਧੇ ਨਿਸ਼ਾਨੇ

0
1

 

ਮਲੋਟ ਤੋਂ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਨਗਲ ਕੌਂਸਲ ਦੇ ਵਾਰਡ ਨੰਬਰ 14 ਤੋਂ ਉਮੀਦਵਾਰ ਜਗਨ ਨਾਥ ਸ਼ਰਮਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇੱਥੇ ਭਾਰੀ ਜਲਸੇ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 4 ਸਾਲਾ ਦੇ ਅਰਸੇ ਦੌਰਾਨ ਸ਼ਹਿਰਾਂ ਅੰਦਰ ਵਿਕਾਸ ਦੇ ਵੱਡੇ ਕੰਮ ਕੀਤੇ ਗਏ ਹਨ, ਜਿਸ ਦੇ ਚਲਦਿਆਂ ਇਨ੍ਹਾਂ ਚੋਣਾਂ ਅੰਦਰ ਪਾਰਟੀ ਨੂੰ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਦੇਣ ਦੀ ਅਪੀਲ ਕੀਤੀ।
ਮੁਲਾਜਮਾਂ  ਨੂੰ  ਡੀਏ ਦੇ ਬਕਾਏ ਬਾਰੇ ਉਨ੍ਹਾਂ ਕਿਹਾ ਕਿ ਅਸੀਂ  ਮੁਲਾਜ਼ਮਾਂ ਦੇ  ਨਾਲ ਹੈ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ। ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਮੋਦੀ ਸਰਕਾਰ ਨੇ ਦੇਸ਼ ਨੂੰ ਕੰਗਾਲੀ ਦੀ ਬਰੂਹਾਂ ਉਤੇ ਲਿਆ ਖੜ੍ਹਾ ਕੀਤਾ ਹੈ।

LEAVE A REPLY

Please enter your comment!
Please enter your name here