ਰੋਪੜ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਖੰਭੇ ਨਾਲ ਟਕਰਾਈ ਬੇਕਾਬੂ ਹੋਈ ਕਾਰ/ ਸੜਕ ’ਤੇ ਕੰਮ ਚਲਦਾ ਹੋਣ ਕਾਰਨ ਹਾਦਸੇ ਦਾ ਸ਼ੱਕ

0
1

ਰੋਪੜ ਵਿਖੇ ਵਾਪਰੇ ਭਿਆਨਕ ਕਾਰ ਹਾਦਸੇ ਵਿਚ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਿਮਰਜੀਤ ਸਿੰਘ ਵਾਸੀ ਪਿੰਡ ਕਾਜਲਾ ਮੋਰਿੰਡਾ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਸਿਮਰਜੀਤ ਸਿੰਘ ਰੋਪੜ ਆਈਆਈਟੀ ਵਿਖੇ ਨੌਕਰੀ ਕਰਦਾ ਸੀ ਅਤੇ ਕਾਰ ਵਿਚ ਸਵਾਰ ਹੋ ਕੇ ਡਿਊਟੀ ਆ ਰਿਹਾ ਸੀ ਕਿ ਰਸਤੇ ਵਿਚ ਸੜਕ ਬਣਦੀ ਹੋਣ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾ ਕੇ ਡੂੰਘੇ ਟੋਏ ਵਿਚ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਉਹ ਬੀਤੀ ਰਾਤ 8:3 ਵਜੇ ਦੇ ਕਰੀਬ ਰੋਪੜ ਤੋਂ ਆਈਆਈਟੀ ਵੱਲ ਜਾ ਰਿਹਾ ਸੀ ਕਿ ਉਸ ਦੀ ਕਾਰ ਰਸਤੇ ਵਿੱਚ ਸੜਕ ਦਾ ਕੰਮ ਚੱਲਦਾ ਹੋਣ ਕਾਰਨ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਤਿੰਨ ਖੰਭਿਆਂ ਨੂੰ ਤੋੜਦੀ ਹੋਈ ਡੂੰਘੇ ਟੋਏ ਵਿੱਚ ਡਿੱਗ ਗਈ। ਰਾਹਗੀਰਾਂ ਵੱਲੋਂ ਉਸ ਨੂੰ ਗੱਡੀ ਵਿੱਚੋਂ ਕੱਢ ਕੇ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਉਹਨਾਂ ਕਿਹਾ ਕਿ ਗੱਡੀ ਦਾ ਬੈਲੇਸ ਖਰਾਬ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਹਨਾਂ ਵੱਲੋਂ ਪੁਲਿਸ ਨੂੰ ਬਿਆਨ ਲਿਖਵਾ ਦਿੱਤੇ ਗਏ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here