ਪੰਜਾਬ ਕੋਟਕਪੂਰਾ ’ਚ ਆਮ ਆਦਮੀ ਪਾਰਟੀ ਦਾ ਵਿਸ਼ਾਲ ਰੋਡ ਸ਼ੋਅ/ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਅਗਵਾਈ/ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ By admin - May 24, 2026 0 1 Facebook Twitter Pinterest WhatsApp ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਰੋਡ ਸ਼ੋਅ ਦੀ ਸ਼ੁਰੂਆਤ ਨਵੀਂ ਅਨਾਜ ਮੰਡੀ ਤੋਂ ਕੀਤੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸਾਰੇ ਵਾਰਡਾਂ ਨੂੰ ਕਵਰ ਕਰੇਗਾ। ਇਸ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਵਿੱਚੋਂ ਜ਼ਿਆਦਾਤਰ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਇਲਾਕੇ ਵਿੱਚ ਕਈ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਲੋਕਾਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਐਮਸੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।