ਅੰਮ੍ਰਿਤਸਰ ਦੇ ਮਜੀਠਾ ਨੇੜੇ ਏਐਸਆਈ ਦਾ ਕਤਲ/ ਡਿਊਟੀ ਜਾਂਦੇ ਨੂੰ ਅਣਪਛਾਤਿਆਂ ਨੇ ਮਾਰੀ ਗੋਲੀ/ ਇਲਾਕੇ ’ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ

0
1

ਅੰਮ੍ਰਿਤਸਰ ਦੇ ਮਜੀਠਾ ਨੇੜੇ ਅੱਜ ਚੜਦੀ ਸਵੇਰ ਇਕ ਏਐਸਆਈ ਦਾ ਕਤਲ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅੰਮ੍ਰਿਤਸਰ ਦੇ ਟਰੈਫਿਕ ਪੁਲਿਸ ਵਿਖੇ ਤੈਨਾਤ ਏਐਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਕੇ ਕੇ ਬਾਂਗਰ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਡਿਊਟੀ ਤੇ ਜਾ ਰਿਹਾ ਸੀ ਕਿ ਮਜੀਠਾ ਸ਼ਹਿਰ ਨੇੜੇ ਦੋ ਮੋਟਰ ਸਾਇਕਲ ਸਵਾਰ ਉਸਦੇ ਗੋਲੀਆਂ ਮਾਰ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ ਮਜੀਠਾ ਦੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਾਤਲਾਂ ਦਾ ਸੁਰਾਖ ਲਾਉਣ ਲਈ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਏਐਸਆਈ ਜੋਗਾ ਸਿੰਘ ਆਪਣੀ ਐਕਟਿਵਾ ਸਕੂਟਰੀ ਨੰਬਰ ਪੀ.ਬੀ 06 BJ 6614 ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਸਿਟੀ ਵਿੱਚ ਡਿਊਟੀ ‘ਤੇ ਜਾ ਰਿਹਾ ਸੀ। ਜਦੋਂ ਉਹ ਮਜੀਠਾ ਸ਼ਹਿਰ ਨੇੜੇ ਪੁੱਜਾ ਤਾਂ ਮਜੀਠਾ ਤੋਂ ਕਰੀਬ ਇੱਕ ਕਿਲੋਮੀਟਰ ਦੂਰੀ ‘ਤੇ ਮਗਰੋਂ ਮੋਟਰਸਾਈਕਲ ‘ਤੇ ਆ ਰਹੇ 2 ਅਣਪਛਾਤੇ ਵਿਅਕਤੀਆਂ ਵਲੋਂ 2 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਮਗਰੋਂ ਪਤਾ ਲੱਗਣ ਤੇ ਐਸ.ਐਸ.ਪੀ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਸੁਹੇਲ ਮੀਰ ਕਾਸਿਮ ਸਮੇਤ ਮਜੀਠਾ ਥਾਣੇ ਦੇ ਡੀ.ਐਸ.ਪੀ ਕਮਲਮੀਤ ਸਿੰਘ ਅਤੇ ਐਸ.ਐੱਚ.ਓ ਮਜੀਠਾ ਕਰਮਪਾਲ ਸਿੰਘ ਨੇ ਮੌਕੇ ਤੇ ਪਹੁੰਚ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here