ਪੰਜਾਬ ਬਠਿੰਡਾ ਦੇ ਮੌੜ ਮੰਡੀ ’ਚ ਕਾਂਗਰਸ ਪਾਰਟੀ ਦਾ ਰੋਡ ਸ਼ੋਅ/ ਜੀਤ ਮਹਿੰਦਰ ਸਿੱਧੂ ਦੀ ਅਗਵਾਈ ’ਚ ਸ਼ਕਤੀ ਪ੍ਰਦਰਸ਼ਨ/ 17 ਵਾਰਡਾਂ ’ਚ ਪਾਰਟੀ ਉਮੀਦਵਾਰ ਜਿੱਤਣ ਦਾ ਦਾਅਵਾ By admin - May 24, 2026 0 1 Facebook Twitter Pinterest WhatsApp ਨਗਰ ਕੌਂਸਲ ਚੋਣਾਂ ਨੂੰ ਲੈ ਸਿਆਸੀ ਧਿਰਾਂ ਦੀਆਂ ਸਰਗਰਮੀਆਂ ਸਿਖਰ ਉਤੇ ਹਨ। ਇਸੇ ਤਹਿਤ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਰੋਡ ਸ਼ੋਅ ਦੌਰਾਨ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਾਰੇ 17 ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕ ਵਿਕਾਸ ਪੱਖੀ ਸੋਚ ਨੂੰ ਮੁੱਖ ਰੱਖਦਿਆਂ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਵਿਕਾਸ ਕਾਰਜਾਂ ਦੇ ਰੁਕਣ ਕਾਰਨ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਅਤੇ ਉਮੀਦਵਾਰਾਂ ਦੀ ਮਿਹਨਤ ਸਦਕਾ ਅੱਜ ਸ਼ਹਿਰ ਵਿੱਚ ਕਾਂਗਰਸ ਦੇ ਪੱਖ ਵਿੱਚ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਲੋਕ ਇਸ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਚੋਣਾਂ ਵੇਲੇ ਈ.ਡੀ. ਅਤੇ ਸੀ.ਬੀ.ਆਈ. ਰਾਹੀਂ ਲੋਕਾਂ ਨੂੰ ਮੌੜ ਮੰਡੀ ਤੋਂ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਪੰਜਾਬ ਦੇ ਲੋਕਾਂ ਨੂੰ ਡਰਾਇਆ ਨਹੀਂ ਜਾ ਸਕਦਾ, ਉਹਨਾਂ ਨੂੰ ਸਿਰਫ਼ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਮੌੜ ਨਗਰ ਕੌਂਸਲ ‘ਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੋਵੇਗਾ ਅਤੇ ਅਸੀਂ ਮੁੜ ਸ਼ਹਿਰ ਨੂੰ ਵਿਕਾਸ ਦੀ ਪਟੜੀ ‘ਤੇ ਚਾੜ੍ਹਾਂਗੇ।