ਗੁਰਦਾਸਪੁਰ ’ਚ ਨਾਬਾਲਿਗਾ ਵੱਲੋਂ ਖੁਦਕੁਸ਼ੀ/ ਮਾਂ ਦੀ ਮੌਤ ਕਾਰਨ ਪ੍ਰੇਸ਼ਾਨ ਸੀ ਮ੍ਰਿਤਕਾ/ ਪੁਲਿਸ ਨੇ ਲਾਸ਼ ਕਬਜ਼ੇ ਚ ਲੈ ਕੇ ਜਾਂਚ ਆਰੰਭੀ

0
1

ਗੁਰਦਾਸਪੁਰ ਦੇ ਬੇਰੀਆਂ ਮੁਹੱਲੇ ਵਿਚ ਇਕ  15 ਸਾਲਾ ਲੜਕੀ ਵੱਲੋਂ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਪੁੱਤਰੀ ਰਾਜੂ ਵਜੋਂ ਹੋਈ ਹੈ। ਪਰਵਾਸੀ ਪਰਿਵਾਰ ਨਾਲ ਸਬੰਧਤ ਸਿਮਰਨ ਦੀ ਲਾਸ਼ ਘਰ ਅੰਦਰ ਲਟਕਦੀ ਹਾਲਤ ਵਿਚ ਮਿਲੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕਾ ਦੀ ਮਾਂ ਦੀ ਮੌਤ ਹੋ ਚੁੱਕੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦੀ ਸੀ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਗਈ ਹੈ। ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਲੜਕੀ ਦਾ ਕਮਰਾ ਬੰਦ ਸੀ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਪੱਖੇ ਨਾਲ ਲਟਕੀ ਹੋਈ ਸੀ । ਦੱਸਿਆ ਜਾ ਰਿਹਾ ਹੈ ਕਿ ਲੜਕੀ ਆਪਣੀ ਮਾਂ ਦੀ ਮੌਤ ਕਾਰਨ ਇਕੱਲਾ ਇਕੱਲਾ ਮਹਿਸੂਸ ਕਰਦੀ ਸੀ ਅਤੇ ਚੁੱਪ ਚੁੱਪ ਰਹਿੰਦੀ ਸੀ।
ਜਾਣਕਾਰੀ ਅਨੁਸਾਰ ਬੇਰੀਆ ਮਹੱਲੇ ਦੇ ਇੱਕ ਮਕਾਨ ਵਿੱਚ ਦੋ ਪ੍ਰਵਾਸੀ ਪਰਿਵਾਰ ਕਿਰਾਏ ਤੇ ਰਹਿੰਦੇ ਹਨ। ਬੀਤੀ ਦੇਰ ਰਾਤ ਇਹਨਾਂ ਵਿੱਚੋਂ ਇੱਕ ਪਰਿਵਾਰ ਦੇ ਕਮਰੇ ਵਿੱਚੋਂ ਰੌਲਾ ਸੁਣਾਈ ਦਿੱਤਾ। ਰੌਲਾ ਸੁਣ ਕੇ ਗੁਆਂਢੀ ਇਸ ਘਰ ਵਿੱਚ ਪਹੁੰਚੇ ਤਾਂ ਦੇਖਿਆ ਕਿ ਪ੍ਰਵਾਸੀ ਲੜਕੀ ਮ੍ਰਿਤ ਪਈ ਹੋਈ ਹੈ। ਗੁਆਂਡਿਆ ਦੇ ਕਹਿਣ ਤੇ ਹੀ ਪਰਿਵਾਰ ਵੱਲੋਂ 112 ਨੰਬਰ ਤੇ ਕਾਲ ਕਰ ਕੇ ‌ਪੁਲਿਸ ਨੂੰ ਸੂਚਿਤ ਕੀਤਾ ਗਿਆ। ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਅਤੇ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here