ਗੁਰਦਾਸਪੁਰ ਪਹੁੰਚੇ ਸਾਂਸਦ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ/ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਦਿੱਤਾ ਹੌਕਾ/ ਚੰਗੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

0
1

 

ਗੁਰਦਾਸਪੁਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵੱਡਾ ਇਕੱਠਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਕੱਠ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦਾ ਮਕਸਦ ਪੰਥ, ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਰਕਾਰਾਂ ਇਹਨਾਂ ਦਾ ਘਾਣ ਕਰ ਰਹੀਆਂ ਨੇ, ਇਸ ਲਈ ਪੰਜਾਬ ਵਾਸੀਆਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਚੰਗੇ ਉਮੀਦਵਾਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤਾਨਾਸ਼ਾਹੀ ਰਵਈਆ ਅਪਣਾ ਰਹੀਆਂ ਹਨ ਅਤੇ ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੇ ਨੂੰ ਚੁੱਕ ਕੇ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ। ਇਸੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਨੇ ਲੋਕਾਂ ਦਾ ਇਕੱਠ ਵਿਚ ਸ਼ਾਮਲ ਹੋਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਈ ਅੰਮ੍ਰਿਤ ਪਾਲ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

LEAVE A REPLY

Please enter your comment!
Please enter your name here