ਬਿਕਰਮ ਮਜੀਠੀਆ ਦਾ ਪੰਜਾਬ ਸਰਕਾਰ ਵੱਲ ਨਿਸ਼ਾਨਾ/ ਸਾਢੇ-4 ਸਾਲਾ ਦੌਰਾਨ ਕੁੱਝ ਵੀ ਨਾ ਕਰਨ ਦੇ ਇਲਜ਼ਾਮ/ ਪੰਜਾਬੀਆਂ ਨੂੰ ਵੋਟਾਂ ਸੋਚ ਸਮਝ ਕੇ ਪਾਉਣ ਦੀ ਅਪੀਲ

0
1

ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮਜੀਠਾ ਹਲਕੇ ਦੇ ਵਾਸੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਸੋਚ ਸਮਝ ਕੇ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਬਦਲਾਅ ਦੇ ਨਾਅ ਦੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਪੰਜਾਬ ਦੇ ਬੂਰਾ ਹਾਲ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਿਚ ਹਰ ਵਰਗ ਦੁਖੀ ਹੈ ਪਰ ਸਰਕਾਰ ਧੱਕੇ ਨਾਲ ਚੋਣਾਂ ਜਿੱਤਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਕਾਸ ਪੱਖੋਂ ਲਗਾਤਾਰ ਪੱਛੜ ਰਿਹਾ ਹੈ, ਕਰਜੇ ਦੀ ਪੰਡ ਹੋਰ ਭਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਣਖੀ ਤੇ ਬਹਾਦਰ ਕੌਮ ਹੈ, ਇਸ ਲਈ ਇਨ੍ਹਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨ ਲਈ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here