ਪੰਜਾਬ ਕਾਂਗਰਸੀ ਸਾਂਸਦ ਰਾਜ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ/ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤੇ ਦਾ ਨੋਟਿਸ ਜਾਰੀ/ ਗਿੱਦੜਬਾਹਾ ਵਿਖੇ ਸ਼ਾਮ 5 ਵਜੇ ਬਾਦ ਕੀਤਾ ਚੋਣ ਪ੍ਰਚਾਰ By admin - May 25, 2026 0 1 Facebook Twitter Pinterest WhatsApp ਲੁਧਿਆਣਾ ਤੋਂ ਕਾਂਗਰਸੀ ਸਾਂਸਦ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਨੇ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਗਿੱਦੜਬਾਹਾ ਵਿਖੇ 24 ਮਈ ਨੂੰ ਸ਼ਾਮ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰਾਜਾ ਵੜਿੰਗ ਵਾਰਡ ਨੰਬਰ 16 ਤੇ 17 ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਗਏ ਸਨ, ਜਿੱਥੇ ਉਨ੍ਹਾਂ ਨੇ ਤੈਅ ਸਮੇਂ ਤੋਂ ਬਾਅਦ ਚੋਣ ਪ੍ਰਚਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਚੋਣਾਂ ਦੇ ਸੰਬੰਧ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੈ ਜਿਸ ਦੇ ਚਲਦਿਆਂ ਚੋਣ ਜਾਬਤੇ ਦੀ ਅਨੁਸਾਰ ਪੋਲਿੰਗ ਸਮੇਂ ਦੀ ਆਖਰੀ ਹੱਦ ਤੋੜ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੁੰਦਾ ਹੈ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 24 ਮਈ ਨੂੰ ਸ਼ਾਮ 5 ਵਜੇ ਤੋਂ ਬਾਅਦ ਵੀ ਚੋਣ ਪ੍ਰਚਾਰ ਕੀਤਾ ਗਿਆ ਜਿਸ ਦੇ ਚਲਦਿਆਂ ਵਾਰਡ ਨੰਬਰ 16 ਤੇ 17 ਦੇ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸੇ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ। ਇਸੇ ਨੂੰ ਲੈ ਕੇ ਇਹ ਨੋਟਿਸ ਜਾਰੀ ਕੀਤਾ ਗਿਆ ਹੈਂ।