ਫਰੀਦਕੋਟ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ/ ਪੋਲਿੰਗ ਪਾਰਟੀਆਂ ਸਮੱਗਰੀ ਸਮੇਤ ਬੂਥਾਂ ਲਈ ਰਵਾਨਾ/ ਐਸਡੀਐਮ ਪੁਨੀਤ ਸ਼ਰਮਾ ਨੇ ਲਿਆ ਜਾਇਜ਼ਾ

0
1

ਫਰੀਦਕੋਟ ਵਿਖੇ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਸਰਕਾਰੀ ਬਰਜਿੰਦਰਾ ਕਾਲਜ ਤੋਂ ਚੋਣ ਡਿਊਟੀ ਲਈ ਪੋਲਿੰਗ ਪਾਰਟੀਆਂ ਨੂੰ ਬੈਲਟ ਪੇਪਰ, ਬੈਲਟ ਬਾਕਸ ਅਤੇ ਹੋਰ ਜ਼ਰੂਰੀ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਇਹ ਸਾਰੀ ਕਾਰਵਾਈ ਨਗਰ ਕੌਂਸਲ ਫਰੀਦਕੋਟ ਚੋਣਾਂ ਦੇ ਰਿਟਰਨਿੰਗ ਅਫਸਰ-ਕਮ-ਐਸਡੀਐਮ ਪੁਨੀਤ ਸ਼ਰਮਾ ਦੀ ਨਿਗਰਾਨੀ ਹੇਠ ਕੀਤੀ ਗਈ। ਪੋਲਿੰਗ ਪਾਰਟੀਆਂ ਦੇ ਨਾਲ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਟੀਮਾਂ ਨੂੰ ਵੀ ਤਾਇਨਾਤ ਕਰਕੇ ਰਵਾਨਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਫਰੀਦਕੋਟ ਦੇ ਕੁੱਲ 25 ਵਾਰਡਾਂ ਵਿੱਚੋਂ ਇੱਕ ਵਾਰਡ ਤੋਂ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਐਲਾਨਿਆ ਜਾ ਚੁੱਕਾ ਹੈ, ਜਦਕਿ ਬਾਕੀ 24 ਵਾਰਡਾਂ ਵਿੱਚ 105 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਪੁਨੀਤ ਸ਼ਰਮਾ ਨੇ ਦੱਸਿਆ ਕਿ 24 ਵਾਰਡਾਂ ਲਈ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਕੁੱਲ 63 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਬੈਲਟ ਬਾਕਸ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਸਟਰਾਂਗ ਰੂਮ ਵਿੱਚ ਰੱਖੇ ਜਾਣਗੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here