ਪੰਜਾਬ ਜਲੰਧਰ ’ਚ ਘਰ ਨੂੰ ਲੱਗੀ ਅੱਗ/ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ By admin - May 26, 2026 0 1 Facebook Twitter Pinterest WhatsApp ਜਲੰਧਰ ਦੇ ਸੋਢਲ ਨਗਰ ਵਿਖੇ ਇਕ ਘਰ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਇਆ ਪਰ ਤਦ ਤਕ ਜ਼ਿਆਦਾਤਰ ਸਮਾਨ ਸੁਆਹ ਹੋ ਗਿਆ ਸੀ। ਪੀੜਤ ਸ਼ੀਤਲ ਸਿੰਘ ਨੇ ਦੱਸਿਆ ਕਿ ਉਸਦੇ ਘਰ ਨੰਬਰ 302 ਵਿੱਚ ਅੱਗ ਲੱਗੀ। ਉਸ ਨੇ ਅੱਗੇ ਦੱਸਿਆ ਕਿ ਇਹ ਅੱਗ ਬੱਚੇ ਵੱਲੋਂ ਮੰਦਰ ਵਿੱਚ ਮਾਚਿਸ ਦੀ ਤੀਲੀ ਜਗਾਉਂਦੇ ਸਮੇਂ ਅਚਾਨਕ ਡਿੱਗੀ ਚੰਗਿਆੜੀ ਕਾਰਨ ਲੱਗੀ ਹੈ। ਘਟਨਾ ਸਮੇਂ ਉਹ ਹੇਠਾਂ ਸੌਂ ਰਿਹਾ ਸੀ। ਇਸ ਹਾਦਸੇ ਵਿੱਚ ਵਾਸ਼ਿੰਗ ਮਸ਼ੀਨ, ਪੱਖਾ, ਕੱਪੜੇ ਅਤੇ ਹੋਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਸਾਰੇ ਸਮੇਂ ਸਿਰ ਸੁਰੱਖਿਅਤ ਬਾਹਰ ਆ ਗਏ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਸਮੇਂ ਪਰਿਵਾਰਕ ਮੈਂਬਰ ਛੱਤ ‘ਤੇ ਮੌਜੂਦ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਸਥਾਨਕ ਲੋਕਾਂ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ।