ਪੰਜਾਬ ਖਮਾਣੋਂ ਪੁਲਿਸ ਵੱਲੋਂ ਭਾਜਪਾ ਉਮੀਦਵਾਰ ਖਿਲਾਫ ਕੇਸ ਦਰਜ/ ਬਰਾਮਦ ਕੀਤੀਆਂ 2 ਪੇਟੀਆਂ ਸ਼ਰਾਬ/ ਚੋਣਾਂ ਦੌਰਾਨ ਸ਼ਰਾਬ ਵਰਤਣ ਦਾ ਸ਼ੱਕ By admin - May 26, 2026 0 1 Facebook Twitter Pinterest WhatsApp ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਲਾਗੂ ਚੋਣ ਜ਼ਾਬਤੇ ਦੀ ਉਲੰਘਣਾ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਖਮਾਣੋਂ ਪੁਲਿਸ ਨੇ ਚੈਕਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੋਲੋਂ ਸ਼ਰਾਬ ਦੀਆਂ 2 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਨੂੰ ਮੁਖਬਰ ਖਾਸ ਤੋਂ ਭਾਜਪਾ ਉਮੀਦਵਾਰ ਵੱਲੋਂ ਸ਼ਰਾਬ ਲਿਜਾਏ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਭਾਜਪਾ ਉਮੀਦਵਾਰ ਹਰਸ਼ ਕੁਮਾਰ ਤੇ ਉਸ ਦੇ ਰਿਸ਼ਤੇਦਾਰ ਸੰਜੂ ਸਿੰਘ ਨੂੰ ਕਾਰ ਵਿਚ ਸ਼ਰਾਬ ਲਿਜਾਉਂਦਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਖਮਾਣੋਂ ਸੁਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੋਣਾਂ ਦੇ ਸਬੰਧ ਵਿੱਚ ਏ.ਐਸ.ਆਈ. ਲਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਪੈਟਰੋਲਿੰਗ ‘ਤੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਵਾਰਡ ਨੰਬਰ 6 ਤੋਂ ਉਮੀਦਵਾਰ ਹਰਸ਼ ਕੁਮਾਰ ਆਪਣੇ ਰਿਸ਼ਤੇਦਾਰ ਸੰਜੂ ਸਿੰਘ ਨਾਲ ਕਾਰ ਵਿੱਚ ਸ਼ਰਾਬ ਲੈ ਕੇ ਵਾਰਡ ਵੱਲ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਏ.ਐਸ.ਆਈ. ਲਖਬੀਰ ਸਿੰਘ ਨੇ ਨਾਕਾਬੰਦੀ ਕਰਕੇ ਹਰਸ਼ ਕੁਮਾਰ ਅਤੇ ਸੰਜੂ ਸਿੰਘ ਨੂੰ ਕਾਰ ਅਤੇ 2 ਪੇਟੀਆਂ ਸ਼ਰਾਬ ਸਮੇਤ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।