ਪੰਜਾਬ ਬਠਿੰਡਾ ’ਚ ਦੇਰ ਰਾਤ ਘਰ ’ਤੇ ਚੱਲੀਆਂ ਗੋਲੀਆਂ/ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ/ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਚੁੱਕੇ ਸਵਾਲ By admin - May 26, 2026 0 1 Facebook Twitter Pinterest WhatsApp ਬਠਿੰਡਾ ਵਿਚ ਬੀਤੀ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਕੁੱਝ ਲੋਕਾਂ ਨੇ ਇਕ ਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ। ਇਸੇ ਦੌਰਾਨ ਹਮਲਾਵਰਾਂ ਨੇ ਘਰ ਅੰਦਰ ਭੰਨਤੋੜ ਕੀਤੀ ਅਤੇ ਗੋਲੀਆਂ ਵੀ ਚਲਾਈਆਂ। ਘਟਨਾ ਤੋਂ ਬਾਅਦ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਮੌਕੇ ਤੇ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਫੋਨ ਤੇ ਗੱਲਬਾਤ ਕੀਤੀ ਅਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਛੇਤੀ ਕਾਰਵਾਈ ਦੀਆਂ ਹਦਾਇਤਾਂ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਨੇ ਸ਼ਹਿਰ ਦੇ ਹੀ ਕੁੱਝ ਲੋਕਾਂ ਦੇ ਘਟਨਾ ਵਿਚ ਸ਼ਾਮਲ ਹੋਣ ਦੇ ਇਲਜਾਮ ਲਾਏ। ਹਲਕਾ ਵਿਧਾਇਕ ਨੇ ਗਿਲਾ ਜਾਹਰ ਕੀਤਾ ਕਿ ਪੀੜਤਾਂ ਦੀ ਮਦਦ ਕਰਨ ਦੀ ਬਜਾਏ, ਪੁਲਿਸ ਪੀਸੀਆਰ ਵੈਨਾਂ ਕਥਿਤ ਹਮਲਾਵਰਾਂ ਦੇ ਘਰਾਂ ਦੇ ਬਾਹਰ ਪਹਿਰਾ ਦੇ ਰਹੀਆਂ ਸਨ। ਵਿਧਾਇਕ ਨੇ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਅਜਿਹੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।