ਪੰਜਾਬ ਫਤਹਿਗੜ੍ਹ ਸਾਹਿਬ ’ਚ ਅਕਾਲੀ ਦਲ ਦਾ ਹੰਗਾਮਾ/ ਸਰਟੌਂਗ ਰੂਮ ਨਾਲ ਛੇੜਛਾੜ ਦਾ ਕੀਤਾ ਦਾਅਵਾ/ ਸੱਤਾਧਾਰੀ ਧਿਰ ’ਤੇ ਲਾਏ ਗੰਭੀਰ ਇਲਜ਼ਾਮ By admin - May 27, 2026 0 1 Facebook Twitter Pinterest WhatsApp ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ, ਫ਼ਤਿਹਗੜ੍ਹ ਸਾਹਿਬ ਵਿਖੇ ਬਣਾਏ ਗਏ ‘ਸਟਰੋਂਗ ਰੂਮ’ ਨਾਲ ਛੇੜਛਾੜ ਦੇ ਇਲਜ਼ਾਮ ਲਾਏ ਹਨ। ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਦਾ ਇਲਜਾਮ ਹੈ ਕਿ ਸੱਤਾਧਾਰੀ ਧਿਰ ਅਕਾਲੀ ਦਲ ਦੀ ਜਿੱਤ ਯਕੀਨੀ ਦੇਖਦਿਆਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵਾਰਡ ਨੰਬਰ 11 ਤੋਂ ਅਕਾਲੀ ਦਲ ਦੀ ਉਮੀਦਵਾਰ ਤਰੂਨ ਕੁਮਾਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸੰਭਾਵਿਤ ਜਿੱਤ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ, ਜਿਸ ਦੇ ਚਲਦਿਆਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਬੱਬਲ ਨੇ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਵੋਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਰਟੀ ਵੱਲੋਂ ਸਟਰੋਂਗ ਰੂਮ ਦੇ ਬਾਹਰ ਆਪਣੇ ਵਰਕਰ ਤਾਇਨਾਤ ਕੀਤੇ ਜਾਣਗੇ। ਇਸੇ ਦੌਰਾਨ ਅਕਾਲੀ ਦਲ ਦੇ ਇੱਕ ਵਫ਼ਦ ਨੇ ਫ਼ਤਿਹਗੜ੍ਹ ਸਾਹਿਬ ਦੀ ਏ.ਡੀ.ਸੀ. ਪੂਜਾ ਸਿਆਲ ਗਰੇਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਏ.ਡੀ.ਸੀ. ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਟਰੋਂਗ ਰੂਮ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ, ਜਿਸ ਕਾਰਨ ਸੁਰੱਖਿਆ ਪੂਰੀ ਤਰ੍ਹਾਂ ਪੁਖ਼ਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।