ਜਲੰਧਰ ’ਚ ਕਾਂਗਰਸ ਦਾ ਪੇਪਰ ਲੀਕ ਖਿਲਾਫ਼ ਪ੍ਰਦਰਸਨ/ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਫੂਕਿਆ ਪੁਤਲਾ/ ਐਨਆਈਟੀਟੀ ਪ੍ਰੀਖਿਆ ਰੱਦ ਕਰਨ ਨੂੰ ਲੈ ਕੇ ਨਾਅਰੇਬਾਜ਼ੀ

0
1

ਕਾਂਗਰਸ ਪਾਰਟੀ ਵੱਲੋਂ ਐਨਆਈਟੀਟੀ ਪੇਪਰ ਰੱਦ ਕਰਨ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਖਿਲਾਫ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲੰਧਰ ਵਿਖੇ ਯੂਥ ਪ੍ਰਧਾਨ ਲੱਕੀ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਆਪਣੇ ਸੰਬੋਧਨ ਵਿਚ ਲੱਕੀ ਸੰਧੂ ਨੇ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਪੇਪਰ ਲੀਕ ਦੀਆਂ ਘਟਨਾਵਾਂ ਵਾਪਰ ਰਹੀਆਂ ਨੇ ਪਰ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ਰੋਕਣ ਵਿਚ ਅਸਫਲ ਰਹੀ ਹੈ, ਜਿਸ ਕਾਰਨ ਕੇਂਦਰੀ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਲਗਾਤਾਰ ਖਤਰੇ ਵਿੱਚ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਪ੍ਰੀਖਿਆ ਲੀਕ ਕਰਨ ਵਾਲੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਬਰਬਾਦ ਕਰ ਦਿੰਦੇ ਹਨ। ਲੱਕੀ ਸੰਧੂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੇਪਰ ਲੀਕ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਬੀਆਈ ਵੀ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੀ ਹੈ, ਇਸ ਲਈ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ ਘੱਟ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਕੀਤੀ।

LEAVE A REPLY

Please enter your comment!
Please enter your name here