ਪੰਜਾਬ ਜਲੰਧਰ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਖੇਪ ਸਮੇਤ 4 ਕਾਬੂ/ 500 ਗਰਾਮ ਹੈਰੋਇਨ, ਦੋ ਪਿਸਟਲ ਤੇ ਜਿੰਦਾ ਕਾਰਤੂਸ ਬਰਾਮਦ By admin - May 27, 2026 0 1 Facebook Twitter Pinterest WhatsApp ਜਲੰਧਰ ਪੁਲਿਸ ਕਮਿਸ਼ਨਰੇਟ ਨੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 500 ਗਰਾਮ ਹੈਰੋਇਨ, ਦੋ ਪਿਸਤੌਲਾਂ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਕੁਮਾਰ, ਦਲਜੀਤ ਸਿੰਘ, ਮਨਜੋਤ ਸਿੰਘ ਅਤੇ ਸੰਤੋਸ਼ ਕੁਮਾਰ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਅਮਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ, ਸਪੈਸ਼ਲ ਸੈੱਲ, ਜਲੰਧਰ ਦੇ ਇੰਚਾਰਜ ਐਸਆਈ ਮਨਜਿੰਦਰ ਸਿੰਘ ਨੇ ਇੱਕ ਪੁਲਿਸ ਪਾਰਟੀ ਨਾਲ ਮਿਲ ਕੇ ਵੇਰਕਾ ਮਿਲਕ ਪਲਾਂਟ, ਜਲੰਧਰ ਤੋਂ ਲਿਧੜਾ ਪਿੰਡ ਜਾਂਦੇ ਸਮੇਂ ਪ੍ਰਦੀਪ ਕੁਮਾਰ ਨੂੰ ਰੋਕਿਆ ਅਤੇ ਉਸਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਪੁਲਿਸ ਨੇ ਪ੍ਰਦੀਪ ਕੁਮਾਰ ਉਰਫ਼ ਬਾਟਾ ਦੇ ਬੈਗ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ, ਐਸਆਈ ਮਨਜਿੰਦਰ ਸਿੰਘ ਨੇ ਗਸ਼ਤ ਦੌਰਾਨ ਬੱਸ ਸਟੈਂਡ ਜਲੰਧਰ ਖੇਤਰ ਵਿੱਚ ਪਾਸਪੋਰਟ ਦਫ਼ਤਰ ਰੋਡ ‘ਤੇ ਮਨਜੋਤ ਸਿੰਘ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਅਤੇ ਉਸਦੀ ਪੈਂਟ ਦੀ ਜੇਬ ਵਿੱਚੋਂ ਇੱਕ ਦੇਸੀ .32 ਬੋਰ ਦਾ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸੇ ਤਰ੍ਹਾਂ, ਬਸਤੀ ਸ਼ੇਖ ਇਲਾਕੇ ਵਿੱਚ ਸੀਆਈਏ ਸਟਾਫ ਟੀਮ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ, ਮਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਸਾਰੇ ਮੁਲਜ਼ਮਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।