ਪੰਜਾਬ ਸੰਗਰੂਰ ਜ਼ਿਲ੍ਹਾ ਪ੍ਰੀਸ਼ਦ ਨੂੰ ਮਿਲਿਆ ਨਵਾਂ ਚੇਅਰਮੈਨ/ ਰਛਪਾਲ ਸਿੰਘ ਨੇ ਸੰਭਾਲਿਆ ਅਹੁਦਾ/ ਮੰਤਰੀ ਹਰਪਾਲ ਚੀਮਾ ਕੇ ਵਿਧਾਇਕਾ ਭਰਾਜ ਰਹੇ ਮੌਜੂਦ By admin - May 27, 2026 0 1 Facebook Twitter Pinterest WhatsApp ਸੰਗਰੂਰ ਜ਼ਿਲ੍ਹਾ ਪ੍ਰੀਸ਼ਦ ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ। ਅੱਜ ਹੋਏ ਤਾਜਪੋਸੀ ਸਮਾਗਮ ਦੌਰਾਨ ਰਛਪਾਲ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਤਾਜਪੋਸੀ ਸਮਾਗਮ ਵਿਚ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਹੋਰ ਆਗੂ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦਾ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਰਵਨੀਤੂ ਬਿੱਟੂ ਪੁਲਿਸ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਦੇ ਵੇਖੇ ਗਏ ਹਨ ਜੋ ਅਤੀ ਮੰਦਭਾਗਾ ਹੈ। ਚੀਮਾ ਨੇ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਡਰਾਉਣ, ਧਮਕਾਉਣ ਅਤੇ ਉਨ੍ਹਾਂ ਲਈ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਬਿੱਟੂ ਕਈ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਵੱਲੋਂ ਅਜਿਹੀ ਗੈਰ-ਸੰਸਦੀ ਭਾਸ਼ਾ ਅਤੇ ਵਤੀਰਾ ਅਪਣਾਇਆ ਜਾ ਰਿਹਾ ਹੈ, ਜਿਸ ਨੂੰ ਲੋਕਤੰਤਰ ਵਿੱਚ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਵਿਰੋਧੀ ਧਿਰਾਂ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੇ ਹਨ।