ਪੰਜਾਬ ਲੁਧਿਆਣਾ ਦੇ ਚੀਮਾ ਚੌਂਕ ਨੇੜੇ ਭਿਆਨਕ ਹਾਦਸਾ/ ਟਰਾਲੀ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ/ ਗਲਤ ਸਾਈਡ ਤੋਂ ਆ ਰਹੇ ਸੀ ਟਰੈਕਟਰ-ਟਰਾਲੀ By admin - May 27, 2026 0 1 Facebook Twitter Pinterest WhatsApp ਲੁਧਿਆਣਾ ਦੇ ਚੀਮਾ ਚੌਂਕ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਸਾਇਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੜ੍ਹਦੀ ਸਵਾਰ ਵਾਪਰਿਆਂ ਇਹ ਹਾਦਸਾ ਟਰੈਕਟਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹੈ। ਹਾਦਸੇ ਸਮੇਂ ਟਰੈਕਟਰ-ਟਰਾਲੀ ਗਲਤ ਸਾਈਡ ਤੋਂ ਆ ਰਹੀ ਸੀ, ਜਿਸ ਨੇ 50 ਸਾਲਾ ਸਾਇਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮ੍ਰਿਤਕ ਪਰਵਾਸੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।