ਪੰਜਾਬ ਫਤਹਿਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ ਵਿਖੇ ਬਕਰੀਦ ਦਾ ਤਿਉਹਾਰ/ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅਦਾ ਕੀਤਾ ਨਮਾਜ਼ By admin - May 28, 2026 0 1 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਥਿਤ ਰੋਜ਼ਾ ਸ਼ਰੀਫ਼ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਵੇਰ ਤੋਂ ਹੀ ਰੋਜ਼ਾ ਸ਼ਰੀਫ ਵਿਖੇ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਇਕੱਠੇ ਹੋ ਹੋ ਨਮਾਜ਼ ਅਦਾ ਕਰਨ ਉਪਰੰਤ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਰੋਜ਼ਾ ਸ਼ਰੀਫ਼ ਦੇ ਖਲੀਫਾ ਸਈਅਦ ਸਾਦਿਕ ਰਜ਼ਾ ਨੇ ਸਮੂਹ ਸੰਗਤਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਲੋਕਾਂ ਵਿੱਚ ਆਪਸੀ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਈਦ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ, ਸਗੋਂ ਸਾਰੀ ਮਾਨਵਤਾ ਦਾ ਸਾਂਝਾ ਤਿਉਹਾਰ ਹੈ, ਜੋ ਸਾਨੂੰ ਮਿਲ-ਜੁਲ ਕੇ ਰਹਿਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਦੌਰਾਨ ਲੋਕਾਂ ਨੇ ਇੱਕ-ਦੂਜੇ ਦੇ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।