ਪੰਜਾਬ ਫਤਹਿਗੜ੍ਹ ਦੇ ਪਿੰਡ ਬਾਗੜੀਆ ’ਚ ਗਰਮੀ ਕਾਰਨ ਮੌਤ/ 68 ਸਾਲਾ ਬਜ਼ੁਰਗ ਨੇ ਤੋੜਿਆ ਦਮ By admin - May 28, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਪਿੰਡ ਬਾਗੜੀਆਂ ਵਿਖੇ ਗਰਮੀ ਕਾਰਨ ਇੱਕ 68 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ, ਜੋ ਘਰ ਵਿੱਚ ਇਕੱਲੇ ਰਹਿੰਦਾ ਸੀ। ਜਾਣਕਾਰੀ ਅਨੁਸਾਰ ਘਟਨਾ ਵੇਲੇ ਅਮਰੀਕ ਸਿੰਘ ਘਰ ਅੰਦਰ ਕੁੰਡਾ ਲਾ ਕੇ ਸੁੱਤਾ ਪਿਆ ਸੀ। ਉਸ ਦੇ ਬਾਹਰ ਨਾ ਨਿਕਲਣ ਬਾਅਦ ਪਿੰਡ ਵਾਸੀਆਂ ਨੇ ਕੁੰਡਾ ਤੋੜਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਆਪਣੇ ਘਰ ਦੇ ਕਮਰੇ ਨੂੰ ਅੰਦਰੋਂ ਕੁੰਡਾ ਲਗਾ ਕੇ ਸੁੱਤੇ ਹੋਏ ਸਨ। ਜਦੋਂ ਦੇਰ ਤੱਕ ਉਨ੍ਹਾਂ ਨੇ ਦਰਵਾਜ਼ਾ ਨਾ ਖੋਲ੍ਹਿਆ, ਤਾਂ ਸ਼ੱਕ ਪੈਣ ‘ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਕੁੰਡਾ ਤੋੜਿਆ। ਅੰਦਰ ਜਾਣ ‘ਤੇ ਦੇਖਿਆ ਕਿ ਬਜ਼ੁਰਗ ਗਰਮੀ ਨਾਲ ਬੁਰੀ ਤਰ੍ਹਾਂ ਭਿੱਜਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀ ਅਨੁਸਾਰ ਮੁਢਲੀ ਪੜਤਾਲ ਤੋਂ ਲੱਗਦਾ ਹੈ ਕਿ ਇਹ ਮੌਤ ਕਮਰੇ ਵਿੱਚ ਬਹੁਤ ਜ਼ਿਆਦਾ ਗਰਮੀ ਅਤੇ ਘੁਟਣ ਹੋਣ ਕਾਰਨ ਹੋਈ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।