ਬਠਿੰਡਾ ’ਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਪ੍ਰਦਰਸ਼ਨ/ ਕੰਮ ਬੰਦ ਰੱਖ ਕੇ ਕੀਤੀ ਨਾਅਰੇਬਾਜ਼ੀ/ ਸਰਕਾਰ ਤੋਂ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

0
2

ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਆਪਰੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤਹਿਤ ਬਠਿੰਡਾ ਵਿੱਚ ਵੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਆਪਣਾ ਕੰਮ ਕਾਜ ਬੰਦ ਕਰਕੇ ਸੇਵਾ ਕੇਂਦਰ ਵਿੱਚ ਰੋਸ ਧਰਨਾ ਦਿੱਤਾ। ਧਰਨੇ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੇ ਦੱਸਣ ਮੁਤਾਬਕ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਖਤਮ ਕਰ ਕੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇਗਾ ਪਰ ਚਾਰ ਸਾਲ ਬੀਤਣ ਬਾਅਦ ਵੀ ਮੰਗ ਪੂਰੀ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਹੜਤਾਲ ਕਰਨੀ ਪੈ ਰਹੀ ਹੈ।
ਮੁਲਜਮਾਂ ਦਾ ਇਲਜਾਮ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਿਰਫ 10 ਹਜਾਰ ਉੱਪਰ ਨੌਕਰੀ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸਮੇਂ ਸਿਰ ਉਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ ਬਾਰ-ਬਾਰ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਣ ਅਤੇ ਮੰਗ ਪੱਤਰ ਦੇਣ ਤੋਂ ਬਾਅਦ ਵੀ ਕੋਈ ਹੱਲ ਨਾ ਹੋਣ ਕਾਰਨ ਉਹਨਾਂ ਨੂੰ ਅੱਜ ਮਜਬੂਰੀ ਵਸ ਪੰਜਾਬ ਭਰ ਵਿੱਚ ਸੇਵਾ ਕੇਂਦਰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹੜਤਾਲ ਕਰਕੇ ਜੋ ਲੋਕ ਪਰੇਸ਼ਾਨ ਹੋ ਰਹੇ ਹਨ, ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਕਿਉਂਕਿ ਪੰਜਾਬ ਸਰਕਾਰ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।
ਉਹਨਾਂ ਕਿਹਾ ਕਿ ਜਿੰਨਾ ਸਮਾਂ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹਨਾਂ ਸਮਾਂ ਸੰਘਰਸ਼ ਜਾਰੀ ਰਵੇਗਾ। ਦੂਸਰੇ ਪਾਸੇ ਸੇਵਾ ਕੇਂਦਰ ਵਿੱਚ ਕੰਮ ਕਰਾਉਣ ਆਏ ਲੋਕ ਪਰੇਸ਼ਾਨ ਨਜ਼ਰ ਆਏ। ਲੋਕਾਂ ਦਾ ਕਹਿਣਾ ਸੀ ਕਿ ਪਹਿਲਾਂ ਕੱਲ ਚੋਣਾਂ ਕਰਕੇ ਸੇਵਾ ਕੇਂਦਰ ਬੰਦ ਸਨ ਪਰ ਅੱਜ ਹੜਤਾਲ ਕਰਕੇ ਬੰਦ ਹਨ ਤੇ ਕੱਲ ਨੂੰ ਵੀ ਛੁੱਟੀ ਕਰਕੇ ਬੰਦ ਰਹਿਣਗੇ। ਲੋਕਾਂ ਨੇ ਸਰਕਾਰ ਤੋਂ ਸੇਵਾ ਕੇਂਦਰਾਂ ਦੇ ਮੁਲਾਜਮਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖਤਮ ਕਰਵਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here