ਪੰਜਾਬ ਮੋਗਾ ’ਚ 9 ਸਾਲਾ ਮਾਸੂਮ ਨਾਲ ਜਬਰ-ਜਨਾਹ ਬਾਅਦ ਕਤਲ/ ਪਰਵਾਸੀ ਗੁਆਢੀ ਨੇ ਅੰਜ਼ਾਮ ਦਿੱਤੀ ਘਟਨਾ/ ਲੋਕਾਂ ਅੰਦਰ ਗੁੱਸੇ ਦੀ ਲਹਿਰ, ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ By admin - May 28, 2026 0 1 Facebook Twitter Pinterest WhatsApp ਮੋਗਾ ਸ਼ਹਿਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਘਰ ਦੇ ਨੇੜੇ ਰਹਿੰਦੇ ਇੱਕ ਪਰਵਾਸੀ ਵਿਅਕਤੀ ਨੇ 9 ਸਾਲਾ ਮਾਸੂਮ ਬੱਚੀ ਨਾਲ ਪਹਿਲਾਂ ਜਬਰ-ਜਨਾਹ ਕੀਤਾ ਅਤੇ ਬਾਅਦ ਵਿੱਚ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜਮ ਨੇ ਵਾਰਦਾਤ ਲੁਕਾਉਣ ਲਈ ਬੱਚੀ ਦੀ ਲਾਸ਼ ਨੂੰ ਗਾਰਡਰ ਨਾਲ ਲਟਕਾਉਣ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਤੋਂ ਬਾਅਦ ਲੋਕਾਂ ਅੰਦਰ ਸੋਗ ਤੇ ਗੁੱਸੇ ਦੀ ਲਹਿਰ ਹੈ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਰੋਦਿਆਂ ਹੋਇਆ ਦੱਸਿਆ ਕਿ ਘਟਨਾ ਵੇਲੇ ਘਰ ਵਿੱਚ ਦੋਵੇਂ ਭੈਣਾਂ ਇਕੱਲੀਆਂ ਮੌਜੂਦ ਸਨ। ਇਸ ਦੌਰਾਨ ਘਰ ਦੇ ਨੇੜੇ ਰਹਿੰਦਾ ਇੱਕ ਪਰਵਾਸੀ ਵਿਅਕਤੀ ਘਰ ਅੰਦਰ ਦਾਖਲ ਹੋ ਗਿਆ। ਪਰਿਵਾਰ ਦੇ ਮੁਤਾਬਕ ਦੋਸ਼ੀ ਨੇ ਪਹਿਲਾਂ ਮਾਸੂਮ ਬੱਚੀ ਨਾਲ ਦਰਿੰਦਗੀ ਕੀਤੀ ਅਤੇ ਫਿਰ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਪਰਿਵਾਰਕ ਮੈਂਬਰ ਘਰ ਵਾਪਸ ਆਏ ਤਾਂ ਘਰ ਦਾ ਮੰਜ਼ਰ ਦੇਖ ਕੇ ਉਹਨਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨ ਲੱਗੇ। ਲੋਕਾਂ ਦਾ ਕਹਿਣਾ ਹੈ ਕਿ ਐਸੇ ਦਰਿੰਦਿਆਂ ਨੂੰ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਵਰੁਣ ਸ਼ਰਮਾ ਆਪਣੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਨਾਲ ਜੁੜੇ ਹਰ ਪੱਖ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ।