ਪੰਜਾਬ ਫਤਹਿਗੜ੍ਹ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ’ਚ ਤੇਜ਼ੀ/ ਪਿੰਡ ਰਜਿੰਦਰ ਨਗਰ ਵਿਖੇ ਪਾਣੀ ਦੀ ਟੈਂਕੀ ਦਾ ਉਦਘਾਟਨ/ 30 ਲੱਖ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਟੈਂਕੀ By admin - May 28, 2026 0 1 Facebook Twitter Pinterest WhatsApp ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਅੰਦਰ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਉਨ੍ਹਾਂ ਨੇ ਅੱਜ ਪਿੰਡ ਰਜਿੰਦਰ ਨਗਰ ਵਿਖੇ ਪੀਣ ਵਾਲੇ ਸਾਫ਼ ਪਾਣੀ ਦੀ ਨਵੀਂ ਟੈਂਕੀ ਦਾ ਉਦਘਾਟਨ ਕੀਤਾ। ਇਹ ਪਾਣੀ ਵਾਲੀ ਟੈਂਕੀ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਪਿੰਡ ਦੇ ਮੋਹਤਬਰਾਂ ਨੇ ਇਸ ਸ਼ਲਾਘਾਯੋਗ ਕਦਮ ਲਈ ਵਿਧਾਇਕ ਰਾਏ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।