ਕਰਤਾਰਪੁਰ ’ਚ ‘ਆਪ’ ਦੀ ਲਹਿਰ/ ਨਿਗਮ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ/ ਵਿਧਾਇਕ ਬਲਕਾਰ ਸਿੰਘ ਨੇ ਜਾਹਰ ਕੀਤੀ ਖੁਸ਼ੀ

0
1

ਕਰਤਾਰਪੁਰ ਨਗਰ ਕੌਂਸਲ ਚੋਣਾਂ ਅੰਦਰ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਚੋਣ ਨਤੀਜਿਆਂ ਤੋਂ ਬਾਅਦ ਹਲਕਾ ਵਿਧਾਇਕ ਬਲਕਾਰ ਸਿੰਘ ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਸਥਿਤ ਸਕੂਲ ਆਫ ਅਮੀਸਨ ਪਹੁੰਚੇ, ਜਿੱਥੇ ਉਨ੍ਹਾਂ ਨੇ  ਚੋਣ ਨਤੀਜਿਆਂ ਤੇ ਤਸੱਲੀ ਜਾਹਰ ਕਰਦਿਆਂ ਪਾਰਟੀ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਨੇ ਨਗਰ ਕੌਂਸਲ ਚੋਣਾਂ ਵਿੱਚ ਇੱਕ ਵਾਰ ਫਿਰ ‘ਆਪ’ ਪਾਰਟੀ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਨੇ ਇੱਕ ਵਾਰ ਫਿਰ ਜਿੱਤ ਪ੍ਰਾਪਤ ਕੀਤੀ ਹੈ, ਜੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕਰਤਾਰਪੁਰ ਦੀਆਂ 15 ਵਿੱਚੋਂ 9 ਸੀਟਾਂ ਜਿੱਤੀਆਂ ਹਨ, ਜਦੋਂ ਕਿ ਹਾਰੀਆਂ ਸੀਟਾਂ ਉਤੇ ਵੀ ਵੋਟਾਂ ਦਾ ਫਰਕ ਮਹਿਜ 5 ਤੋਂ 10 ਵੋਟਾਂ ਦਾ ਹੀ ਰਿਹਾ ਹੈ। ਉਨ੍ਹਾਂ ਚੋਣ ਨਤੀਜਿਆਂ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੱਤਾਧਾਰੀ ਪਾਰਟੀ ਨੇ ਇੰਨੀਆਂ ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਪਾਰਟੀ ਨੂੰ ਵਿਸ਼ਵਾਸ ਦਾ ਵੋਟ ਦਿੱਤਾ ਹੈ।

LEAVE A REPLY

Please enter your comment!
Please enter your name here