ਪੰਜਾਬ ਬਰਨਾਲਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 7 ਕੁਇੰਟਲ ਚੂਰਾ ਪੋਸਤ ਸਮੇਤ 1 ਕਾਬੂ, ਦੋ ਫਰਾਰ/ 25 ਲੱਖ ਦੱਸੀ ਜਾ ਰਹੀ ਬਰਾਮਦ ਨਸ਼ੇ ਦੀ ਕੀਮਤ By admin - May 29, 2026 0 1 Facebook Twitter Pinterest WhatsApp ਬਰਨਾਲਾ ਪੁਲਿਸ ਨੇ 700 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਟਰੱਕ ਰਾਹੀਂ ਲਿਆਂਦੀ ਜਾ ਰਹੀ ਸੀ। ਪੁਲਿਸ ਨੇ 1 ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਉਸ ਦੇ ਦੋ ਸਾਥੀ ਭੱਜਣ ਵਿਚ ਸਫਲ ਹੋ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜਮ ਦੀ ਪਛਾਣ ਤਾਜ ਮੁਹੰਮਦ ਪੁੱਤਰ ਅਲੀ ਸ਼ੇਰ ਵਾਸੀ ਸ਼ਾਹਪੁਰ ਲੁਧਿਆਣਾ ਹਾਲ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ। ਇਸ ਦੇ ਦੋ ਸਾਥੀ ਫਰਨ ਸਿੰਘ ਤੇ ਲਾਲ ਸਿੰਘ ਫਰਾਰ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੋਸ਼ੀ ਆਪਣੇ ਸਾਥੀਆਂ ਫਰਨ ਸਿੰਘ ਅਤੇ ਲਾਲਾ ਸਿੰਘ ਨਾਲ ਮਿਲ ਕੇ ਟਰੱਕ ਨੰਬਰ PB 13 BT 9595 ਵਿੱਚ ਗੈਰਕਾਨੂੰਨੀ ਤੌਰ ’ਤੇ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰ ਰਿਹਾ ਸੀ। ਤਲਾਸ਼ੀ ਦੌਰਾਨ ਪੁਲਿਸ ਨੇ ਟਰੱਕ ਵਿੱਚੋਂ 35 ਗੱਟਿਆਂ ਵਿੱਚ ਭਰੀ 700 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਿਟੀ-2 ਬਰਨਾਲਾ ਵਿੱਚ NDPS ਐਕਟ ਦੀਆਂ ਧਾਰਾਵਾਂ 15, 25, 29, 61 ਅਤੇ 85 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਟਰੱਕ ਵੀ ਕਬਜ਼ੇ ਵਿੱਚ ਲਿਆ ਗਿਆ ਹੈ, ਜਦਕਿ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁੱਖ ਦੋਸ਼ੀ ਤਾਜ ਮੁਹੰਮਦ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਮਾਮਲੇ ਦਰਜ ਰਹੇ ਹਨ ਅਤੇ ਇੱਕ ਮਾਮਲੇ ਵਿੱਚ ਉਸਨੂੰ 10 ਸਾਲ ਦੀ ਸਜ਼ਾ ਵੀ ਹੋ ਚੁੱਕੀ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਤਸਕਰੀ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।