ਪੰਜਾਬ ਬਿਕਰਮ ਮਜੀਠੀਆ ਦਾ ਚੋਣ ਨਤੀਜਿਆਂ ਨੂੰ ਲੈ ਕੇ ਬਿਆਨ/ ਮਜੀਠਾ ਹਲਕੇ ਅੰਦਰ ਧਾਂਦਲੀ ਦੇ ਲਾਏ ਇਲਜ਼ਾਮ/ ਹਾਈ ਕੋਰਟ ਤੋਂ ਇਨਸਾਫ ਦੇਣ ਦੀ ਅਪੀਲ By admin - May 29, 2026 0 1 Facebook Twitter Pinterest WhatsApp ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਵਿੱਚ ਹੋ ਰਹੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੱਤਾਧਿਰ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਹਲਕੇ ਅੰਦਰ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ ਤੇ ਧਾਦਲੀ ਹੋਈ ਹੋ ਜੋ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਏਜੰਟਾਂ ਦੇ ਧੱਕੇ ਬਾਰੇ ਫੋਨ ਆ ਰਹੇ ਨੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਨੂੰ ਜਿੱਤਣ ਤੋਂ ਰੋਕਣ ਲਈ ਵਾਰ ਵਾਰ ਰੀ-ਕਾਊਂਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਉੱਚ ਅਦਾਲਤ ਤੋਂ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕੀਤਾ ਜਾ ਰਿਹਾ ਹੈ ਅਤੇ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ ਜਦੋਂ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਸੱਤਾਧਿਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਵੀ ਸਰਕਾਰ ਹਰ ਹੀਲਾ ਅਪਣਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਲੀਹੋਂ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਏਜੰਟਾਂ ਨੇ ਸ਼ਿਕਾਇਤ ਕੀਤੀ ਹੈ ਕਿ ਜਿਹੜੀਆਂ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤ ਰਹੇ ਹਨ, ਉੱਥੇ ਜਾਣਬੁੱਝ ਕੇ ਰੌਲਾ ਪਾ ਕੇ ਵਾਰ-ਵਾਰ ਰੀ-ਕਾਊਂਟਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਸਿਰਫ ਇਹ ਹੈ ਕਿ ਕਿਸੇ ਵੀ ਕੀਮਤ ‘ਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿੱਤਣ ਨਾ ਦਿੱਤਾ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਕਿ ਇਹ ਧੱਕੇਸ਼ਾਹੀ ਚੋਣਾਂ ਦੇ ਪਹਿਲੇ ਦਿਨ ਤੋਂ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਲਗਾਏ ਗਏ ਐੱਸ.ਡੀ.ਐੱਮ. ਨੇ ਪਹਿਲਾਂ ਹੀ ਅਕਾਲੀ ਦਲ ਦੇ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਸਨ ਅਤੇ ਹੁਣ ਗਿਣਤੀ ਦੌਰਾਨ ਵੀ ਪੱਖਪਾਤ ਕੀਤਾ ਜਾ ਰਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਪੂਰੇ ਪੰਜਾਬ ਵਿੱਚ ਨਤੀਜੇ ਐਲਾਨੇ ਜਾ ਚੁੱਕੇ ਹਨ, ਮਜੀਠਾ ਵਿੱਚ ਸਾਢੇ 12 ਵਜੇ ਤੱਕ ਕੋਈ ਨਤੀਜਾ ਅਧਿਕਾਰਤ ਤੌਰ ‘ਤੇ ਬਾਹਰ ਨਹੀਂ ਆਉਣ ਦਿੱਤਾ ਗਿਆ। ਉਨ੍ਹਾਂ ਨੇ ਅਫਸਰਸ਼ਾਹੀ ਦੇ ਇਸ ਰਵੱਈਏ ਦੀ ਸਖਤ ਨਿੰਦਾ ਕਰਦਿਆਂ ਪੰਜਾਬ ਹਾਈਕੋਰਟ ਮਾਮਲੇ ਵਿੱਚ ਦਖਲ ਦੇ ਕੇ ਉਨ੍ਹਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ।