ਕਿਸਾਨ ਆਗੂ ਕੁਲਵਿੰਦਰ ਸਿੰਘ ਬਿੱਟੂ ਦਾ ਅੰਤਮ ਸਸਕਾਰ/ ਪੁਲਿਸ ਦੇ ਭਰੋਸੇ ਬਾਦ 6 ਦਿਨ ਬਾਅਦ ਦਿੱਤੀ ਅੰਤਮ ਵਿਦਾਈ/ 23 ਮਈ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਸੀ ਕਤਲ

0
1

 

ਬੀਤੀ 23 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਿਸਾਨ ਆਗੂ ਕੁਲਵਿੰਦਰ ਸਿੰਘ ਬਿੱਟੂ ਦਾ ਅੱਜ ਅੰਤਮ ਸਸਕਾਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਵਾਰਦਾਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਦੀ ਭਰੋਸੇ ਤੋਂ ਬਾਅਦ ਪਰਿਵਾਰ ਨੇ 6 ਦਿਨਾਂ ਬਾਅਦ ਕੁਲਵਿੰਦਰ ਸਿੰਘ ਬਿੱਟੂ ਨੂੰ ਭਿੱਜੀਆਂ ਅੱਖਾਂ ਨਾਲ ਅੰਤਮ ਵਿਦਾਈ ਦਿੱਤੀ। ਇਸ ਤੋਂ ਪਹਿਲਾਂ ਪਰਿਵਾਰ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਤਮ ਸਸਕਾਰ ਨਾ ਕਰਨ ਦਾ ਫੈਸਲਾ ਲਿਆ ਸੀ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਵਿੱਚ ਕੋਈ ਢਿੱਲ ਮੱਠ ਦਿਖਾਈ ਤਾਂ ਧਰਨੇ ਦਾ ਫਿਰ ਤੋਂ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ।
ਪਰਿਵਾਰ ਦੇ ਨਜ਼ਦੀਕੀਆਂ ਅਤੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮਿਲੇ ਭਰੋਸੇ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਇੱਕ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ ਅਤੇ ਦੋ ਹੋਰ ਔਰਤਾਂ ਨੂੰ ਵੀ ਇਸ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਵਿੱਚ ਕੋਈ ਢਿੱਲ ਮੱਠ ਦਿਖਾਈ ਤਾਂ ਧਰਨੇ ਦਾ ਫਿਰ ਤੋਂ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here