ਪੰਜਾਬ ਰਾਜਾ ਵੜਿੰਗ ਦੀ ਵਾਇਰਲ ਆਡੀਓ ਦਾ ਮਾਮਲਾ/ ਪੁਲਿਸ ਨੇ ਕਮਿਸ਼ਨ ਅੱਗੇ ਪੇਸ਼ ਕੀਤੀ ਰਿਪੋਰਟ/ ਐਸਪੀ ਹਰਕਮਲ ਕੌਰ ਕਮਿਸ਼ਨ ਅੱਗੇ ਪੇਸ਼ By admin - May 29, 2026 0 1 Facebook Twitter Pinterest WhatsApp ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਆਈਓ ਮਾਮਲੇ ਵਿਚ ਪੁਲਿਸ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ ਐਸਐਸਪੀ ਮੁਕਤਸਰ ਨੂੰ ਕਮਿਸ਼ਨ ਅੱਗੇ ਨਿੱਜੀ ਤੌਰ ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸੇ ਤਹਿਤ ਅੱਜ ਐਸਪੀ ਹੈੱਡ ਕੁਆਰਟਰ ਪੀਪੀਐਸ ਹਰਕਮਲ ਕੌਰ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਆਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੰਜਾਬ ਪੁਲਿਸ ਵੱਲੋਂ ਆਡੀਓ ਦੀ ਜਨਰੇਸ਼ਨ ਤੇ ਅਪਲੋਡ ਸਬੰਧੀ ਮੈਟਾ ਕੰਪਨੀ ਤੋਂ ਜਾਣਕਾਰੀ ਮੰਗੀ ਗਈ ਹੈ। ਪੁਲਿਸ ਅਨੁਸਾਰ ਮੈਟਾ ਕੰਪਨੀ ਤੋਂ ਰਿਪੋਰਟ ਹਫ਼ਤੇ ਤੋਂ 30 ਦਿਨਾਂ ‘ਚ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਮਾਮਲੇ ‘ਚ ਅੱਗੇ ਦੀ ਜਾਂਚ ਕੀਤੀ ਜਾਵੇਗੀ। ਕਮਿਸ਼ਨ ਨੇ ਪੁਲਿਸ ਨੂੰ 1 ਜੁਲਾਈ 2026 ਨੂੰ ਰਿਪੋਰਟ ਦੇਣ ਨੂੰ ਕਿਹਾ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਪੁਲਿਸ ਨੂੰ 30 ਦਿਨ ਬਾਅਦ ਐਕਸ਼ਨ ਟੇਕਨ ਰਿਪੋਰਟ ਤੇ ਮੈਟਾ ਕੰਪਨੀ ਵੱਲੋਂ ਆਈ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤਾ ਗਿਆ ਹੈ। ਹੁਣ, ਇਸ ਮਾਮਲੇ ‘ਚ ਕਮਿਸ਼ਨ ਚੇਅਰਮੈਨ ਨੇ 1, ਜੁਲਾਈ 2026 ਨੂੰ ਅਗਲੀ ਰਿਪੋਰਟ ਤਲਬ ਕੀਤੀ ਹੈ। ਦੱਸ ਦੇਈਏ ਕਿ ਰਾਜਾ ਵੜਿੰਗ ਨਾਲ ਜੁੜੇ ਕਥਿਤ ਆਡੀਓ ਕਲਿੱਪ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਸੀ। ਮਾਮਲੇ ਦਾ ਸੂ ਮੋਟੋ ਲੈਂਦੇ ਹੋਏ, ਕਮਿਸ਼ਨ ਨੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੀ ਜਾਂਚ ਸ਼ੁਰੂ ਕੀਤੀ ਸੀ। ਇਹ ਪੂਰਾ ਮਾਮਲਾ ਇੱਕ ਵਾਇਰਲ ਆਡੀਓ ਕਲਿੱਪ ਦਾ ਹੈ। ਇਸ ਆਡੀਓ ‘ਚ ਰਾਜਾ ਵੜਿੰਗ ਦੇ ਆਵਾਜ਼ ਹੋਣ ਦਾ ਦਾਅਵਾ ਕੀਤਾ ਗਿਆ, ਜੋ ਕੁੱਝ ਵਿਵਾਦਪੂਰਨ ਟਿੱਪਣੀਆਂ ਕਰ ਰਹੇ ਸਨ। ਹਾਲਾਂਕਿ, ਇਹ ਆਡੀਓ ਦੀ ਪੁਸ਼ਟੀ ਨਹੀਂ ਹੋਈ ਹੈ। ਇਹ ਕਾਰਵਾਈ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭੇਜੇ ਗਏ ਇੱਕ ਪੱਤਰ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਦੱਸ ਦਈਏ ਕਿ ਰਾਜਾ ਵੜਿੰਗ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ “ਨਕਲੀ ਪ੍ਰੋਪੇਗੰਡਾ” ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ਲਈ ਸਰਕਾਰੀ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਇਹ ਆਡੀਓ ਲਗਭਗ 7 ਸਾਲ ਪੁਰਾਣੀ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਆਵਾਜ਼ ਨਹੀਂ ਹੈ। ਉਨ੍ਹਾਂ ਕਿਹਾ, “ਇੱਕ ਬੱਚਾ ਵੀ ਦੱਸ ਸਕਦਾ ਹੈ ਕਿ ਇਹ ਮੇਰੀ ਆਵਾਜ਼ ਨਹੀਂ ਹੈ। ਇਹ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਫਿਲਹਾਲ ਪੁਲਸ ਅਤੇ ਜਾਂਚ ਏਜੰਸੀਆਂ ਆਡੀਓ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।