ਫਤਹਿਗੜ੍ਹ ਸਾਹਿਬ ਵਿਖੇ ਮੁੱਖ ਗਿਣਤੀ ਕੇਂਦਰ ’ਚ ਹੰਗਾਮਾ/ ਆਪ ਤੇ ਕਾਂਗਰਸੀ ਵਰਕਰਾਂ ਵਿਚਾਲੇ ਤਿੱਖੀ ਬਹਿਸ਼/ ਮੌਕੇ ਤੇ ਪਹੁੰਚੀ ਪੁਲਿਸ ਨੇ ਸ਼ਾਂਤ ਕਰਵਾਇਆ ਮਾਹੌਲ

0
1

 

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ ਲਈ ਬਣੇ ਗਿਣਤੀ ਕੇਂਦਰ ਵਿਖੇ ਹਾਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰ ਆਹਮੋ ਸਾਹਮਣੇ ਹੋ ਗਈ। ਇੱਥੇ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ ਵਿਖੇ ਬਣੇ ਗਿਣਤੀ ਕੇਂਦਰ ਦੇ ਬਾਹਰ ਇਕੱਠਾ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਤਿੱਖੀ ਬਹਿਸ਼ ਸ਼ੁਰੂ ਹੋ ਗਈ ਜੋ ਦੇਖਦਿਆਂ ਹੀ ਦੇਖਦਿਆਂ ਜ਼ੋਰਦਾਰ ਨਾਅਰੇਬਾਜ਼ੀ ਵਿਚ ਤਬਦੀਲ ਹੋ ਗਈ। ਇਸ ਤੋਂ ਬਾਅਦ ਮੌਕੇ ‘ਤੇ ਤਾਇਨਾਤ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਸਥਿਤੀ ਨੂੰ ਸੰਭਾਲਿਆ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕਰਵਾਇਆ।

LEAVE A REPLY

Please enter your comment!
Please enter your name here