ਪੰਜਾਬ ਸਮਾਣਾ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ/ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕੱਢੀ ਜੇਤੂ ਰੈਲੀ/ ਵਿਕਾਸ ਤੇ ਤਰੱਕੀ ਨੂੰ ਤਰਜੀਹ ਦੇਣ ਲਈ ਲੋਕਾਂ ਦਾ ਧੰਨਵਾਦ By admin - May 30, 2026 0 1 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਸਮਾਣਾ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਜਿੱਤ ਤੋਂ ਬਾਅਦ ਸਾਬਕਾ ਮੰਤਰੀ ਤੇ ਆਪ ਆਗੂ ਸੁਰਜੀਤ ਸਿੰਘ ਰੱਖੜਾ ਵੱਲੋਂ ਸ਼ਹਿਰ ਅੰਦਰ ਜੇਤੂ ਰੈਲੀ ਕੱਢੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਜਾ ਕੇ ਮੱਥਾ ਟੇਕਿਆ ਤੇ ਮਿਲੇ ਹੁੰਗਾਰੇ ਲਈ ਸ਼ੁਕਰਾਨਾ ਕੀਤਾ। ਸ਼ਾਨਦਾਰ ਨਤੀਜਿਆਂ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਣਾ ਦੇ ਲੋਕਾਂ ਨੇ ਵਿਕਾਸ, ਲੋਕ ਸੇਵਾ ਅਤੇ ਇਮਾਨਦਾਰ ਸੋਚ ਨੂੰ ਭਾਰੀ ਸਮਰਥਨ ਦੇ ਕੇ ਇਤਿਹਾਸਿਕ ਫ਼ਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਕਾਸ ਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ, ਇਸ ਲਈ ਉਹ ਤਨ-ਮੰਨ ਨਾਲ ਸ਼ਹਿਰ ਦੇ ਹੋਰ ਵਿਕਾਸ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਸਮਾਣਾ ਵਾਸੀਆਂ ਵੱਲੋਂ ਮਿਲਿਆ ਇਹ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਸੋ ਸਮਾਣਾ ਵਾਸੀਆਂ ਨੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਵੋਟਾਂ ਦੇ ਰੂਪ ਵਿੱਚ ਸਤਿਕਾਰ ਦਿੱਤਾ ਹੈ, ਜਿਸ ਲਈ ਉਹ ਹਮੇਸ਼ਾਂ ਸਮਾਣਾ ਵਾਸੀਆਂ ਦੇ ਰਿਣੀ ਰਹਿਣਗੇ। ਸ. ਰੱਖੜਾ ਨੇ ਕਿਹਾ ਸਮਾਣਾ ਸਿਰਫ਼ ਉਨ੍ਹਾਂ ਦਾ ਸਿਆਸੀ ਹਲਕਾ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਇਲਾਕੇ ਦੀ ਤਰੱਕੀ ਲਈ ਉਹ ਪਹਿਲਾਂ ਦੀ ਤਰ੍ਹਾਂ ਹਮੇਸ਼ਾਂ ਵਚਨਬੱਧ ਰਹਿਣਗੇ। ਸ. ਰੱਖੜਾ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਹੋਰ ਵੱਡੇ ਉਪਰਾਲੇ ਕੀਤੇ ਜਾਣਗੇ, ਤਾਂ ਜੋ ਇਲਾਕੇ ਨੂੰ ਤਰੱਕੀ ਅਤੇ ਆਧੁਨਿਕਤਾ ਦੀ ਨਵੀਂ ਪਹਿਚਾਣ ਮਿਲ ਸਕੇ।