ਪੰਜਾਬ ਫਿਰੋਜ਼ਪੁਰ ’ਚ ਢੋਂਗੀ ਬਾਬੇ ਦੀ ਘਿਨੌਣੀ ਕਾਲੀ ਕਰਤੂਤ/ ਢਾਲਾ ਲਾਉਣ ਦੇ ਬਹਾਨੇ ਲੜਕੀ ਨਾਲ ਜਬਰ-ਜਨਾਹ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਸ਼ੁਰੂ By admin - May 30, 2026 0 1 Facebook Twitter Pinterest WhatsApp ਫਿਰੋਜ਼ਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕਥਿਤ ਬਾਬੇ ‘ਤੇ 20 ਸਾਲਾ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਆਰੋਪੀ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੀੜਤ ਲੜਕੀ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ। ਬਾਬੇ ਨੇ ਪਰਿਵਾਰ ਨੂੰ ਉਪਾਅ ਕਰਨ ਦਾ ਭਰੋਸਾ ਦੇ ਕੇ ਲੜਕੀ ਨਾਲ ਗਲਤ ਕੰਮ ਕੀਤਾ ਹੈ। ਪੁਲਿਸ ਨੇ ਬਾਬੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੇ ਬਿਆਨਾਂ ਅਨੁਸਾਰ, 15 ਫਰਵਰੀ ਨੂੰ ਬਾਬੇ ਨੇ ਉਸ ਨੂੰ ਇਕੱਲੀ ਨੂੰ ਫਿਰੋਜ਼ਪੁਰ ਕੈਂਟ ਬੁਲਾਇਆ ਮੰਦਰ ਵਿੱਚ ਮੱਥਾ ਟਿਕਵਾਉਣ ਤੋਂ ਬਾਅਦ ਉਸ ਨੂੰ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਚੁੱਪ ਰਹਿਣ ਲਈ ਮਜਬੂਰ ਕੀਤਾ ਗਿਆ। ਜਿਸਤੋਂ ਬਾਅਦ ਪੀੜਤਾ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਆਰੋਪੀਆ ਖ਼ਿਲਾਫ਼ ਧਾਰਾ 376 ਅਤੇ 506 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।