ਜਲੰਧਰ ’ਚ ਸਟੂਡੀਓ ਦੀ ਬਿਲਡਿੰਗ ’ਚ ਅੱਗ/ ਸਾਮਾਨ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ

0
1

 

ਜਲੰਧਰ ਦੇ ਦਿਓਲ ਨਗਰ ਇਲਾਕੇ ਅੰਦਰ ਹਾਲਤ ਉਸ ਵੇਲੇ ਦਹਿਸ਼ਤ ਬਾਰੇ ਬਣ ਗਏ ਜਦੋਂ ਇਥੇ ਸਥਿਤ ਲਗਜ਼ਰੀ ਟ੍ਰੇਡ ਸਟੂਡੀਓ ਨੂੰ ਅੱਗ ਲੱਗ ਗਈ। ਨੇੜਲੇ ਦੁਕਾਨਦਾਰਾਂ ਨੇ ਅੱਗ ਤੇ ਖੁਦ ਕਾਬੂ ਪਾਉਣ ਦੀ ਕੋਸ਼ਿਸ਼ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।  ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਮੁਸ਼ੱਕਤ ਬਾਅਦ ਅੱਗ ਤੇ ਕਾਬੂ  ਪਾਇਆ। ਅੱਗ ਲੱਗਣ ਦੀ ਵਜ੍ਹਾਂ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਅਨਮੋਲ ਨੇ ਦੱਸਿਆ ਕਿ ਉਹ ਗੋਦਾਮ ਵਿੱਚ ਬੈਠਾ ਸੀ ਕਿ ਇਸੇ ਦੌਰਾਨ ਅਚਾਨਕ ਬਿਲਡਿੰਗ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਇਹ ਵੇਖ ਕੇ ਉਹ ਭੱਜ ਕੇ ਇਮਾਰਤ ਵਿੱਚ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਰਜਿੰਦਰ ਸੋਹਤਾ ਨੇ ਕਿਹਾ ਕਿ ਉਨ੍ਹਾਂ ਨੂੰ ਦੁਕਾਨ ਦੀ ਦੂਜੀ ਮੰਜ਼ਿਲ ‘ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here